ਪੰਜਾਬ ’ਚ ਮੌਸਮ ਨੇ ਫਿਰ ਸੁਕਾਏ ਕਿਸਾਨਾਂ ਦੇ ਸਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਉਣ ਵਾਲੇ 48 ਘੰਟਿਆਂ ’ਚ ਮੌਸਮ ਹੋਰ ਜ਼ਿਆਦਾ ਵਿਗੜ ਸਕਦੈ

Wheather in Punjab

ਚੰਡੀਗੜ੍ਹ: ਪੰਜਾਬ ਵਿਚ ਮੌਸਮ ਨੇ ਇਕ ਵਾਰ ਫਿਰ ਕਿਸਾਨਾਂ ਦੇ ਸਾਹ ਸੁਕਾ ਦਿਤੇ ਹਨ। ਪੰਜਾਬ ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਖੇਤੀਬਾੜੀ ਅਫ਼ਸਰਾਂ ਨੂੰ ਆਉਣ ਵਾਲੇ 48 ਘੰਟਿਆਂ ਵਿਚ ਪੰਜਾਬ ਦੇ ਦੱਖਣ-ਪੱਛਮੀ ਇਲਾਕਿਆਂ ਵਿਚ ਤੂਫ਼ਾਨ ਤੇ ਤੇਜ਼ ਹਵਾਵਾਂ ਚੱਲਣ ਦੇ ਮੱਦੇਨਜ਼ਰ ਮੰਡੀਆਂ ਵਿਚੋਂ ਕਣਕ ਦੀ ਫ਼ਸਲ ਸਾਂਭਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੌਸਮ ਖ਼ਰਾਬ ਹੋਣ ਕਾਰਨ ਕਿਸਾਨ ਕਣਕ ਦੀ ਸਾਂਭ ਸੰਭਾਲ ਨੂੰ ਲੈ ਕੇ ਚਿੰਤਾ ਵਿਚ ਹਨ।

ਵੱਡੀ ਗੱਲ ਇਹ ਹੈ ਕਿ ਕਿਸਾਨਾਂ ਦੀ ਕਣਕ ਨੂੰ ਮੰਡੀਆਂ ਵਿਚੋਂ ਨਹੀਂ ਚੁੱਕਿਆ ਜਾ ਰਿਹਾ। ਇਸ ਪਾਸੇ ਸਰਕਾਰ ਵੀ ਢਿੱਲ-ਮੱਠ ਵਰਤਦੀ ਜਾਪ ਰਹੀ ਹੈ। ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂਕਿ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਪਈ ਹੈ ਤੇ ਉਪਰੋਂ ਬਾਰਦਾਨਾ ਵੀ ਨਹੀਂ ਮਿਲ ਰਿਹਾ। ਮੀਂਹ ਪੈਣ ਨਾਲ ਕਣਕ ਦੇ ਬਰਬਾਦ ਹੋਣ ਦਾ ਵੀ ਡਰ ਹੈ।

ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਜ਼ਬਰਦਸਤ ਮੀਂਹ ਪੈ ਚੁੱਕਿਆ ਹੈ ਤੇ ਕਈ ਥਾਵਾਂ ’ਤੇ ਅਜੇ ਮੀਂਹ ਦਾ ਪੈਣਾ ਜਾਰੀ ਹੈ।