ਲੁਧਿਆਣਾ 'ਚ 13 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ
ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 13 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
File Photo
ਲੁਧਿਆਣਾ, 1 ਮਈ (ਪਪ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 13 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਉਕਤ ਸਾਰੇ ਮਰੀਜ਼ ਨਾਂਦੇੜ ਸਾਹਿਬ ਤੋਂ ਵਾਪਸ ਆਏ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲੁਧਿਆਣਾ 'ਚ ਹੁਣ 90 ਹੋ ਗਿਆ ਹੈ। ਇਨ੍ਹਾਂ ਮਰੀਜ਼ਾਂ 'ਚ 8 ਮਰੀਜ਼ ਪਿੰਡ ਮਾਣੂਕੇ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਮਰੀਜ਼ਾਂ 'ਚ 40 ਸਾਲਾ ਔਰਤ ਪਾਰਕ ਹੈਬੋਵਾਲ ਕਲਾਂ, ਇਕ ਮਰੀਜ਼ ਥਰੀਕੇ ਪਿੰਡ ਦਾ ਰਹਿਣ ਵਾਲਾ ਹੈ, ਇਕ ਹੋਰ ਮਰੀਜ਼ ਬੁੱਧ ਸਿੰਘ ਮੋਗੇ ਦਾ ਰਹਿਣ ਵਾਲਾ ਹੈ ਜਦਕਿ ਇਕ ਮਰੀਜ਼ ਜਸਮੇਲ ਸਿੰਘ (47 ਸਾਲਾ) ਲੰਮਾ ਪਿੰਡ ਦਾ ਹੈ।