ਨਾਂਦੇੜ 'ਚ ਫ਼ਸੇ ਸ਼ਰਧਾਲੂਆਂ ਨੂੰ ਲੈ ਕੇ ਮਹਾਂਰਾਸ਼ਟਰ ਸਰਕਾਰ ਨੇ ਸਾਨੂੰ ਬੋਲਿਆ ਝੂਠ : CM ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ।

Photo

ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ। ਇਸ ਵਾਇਰਸ ਨਾਲ ਲੜਨ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀ ਆਪਣੇ-ਆਪਣੇ ਪੱਧਰ ਤੇ ਕੰਮ ਕਰ ਰਹੇ ਹਨ। ਇਸੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਂਦੇੜ ਤੋਂ ਆਏ ਸ਼ਰਧਾਲੂਆਂ ਲਈ ਮਹਾਂਰਾਸ਼ਟਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।

ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਨਾਦੇੜ ਵਿਚ ਫਸੇ ਸਿੱਖ ਸ਼ਰਧਾਲੂਆਂ ਦੇ ਕਰੋਨਾ ਟੈਸਟ ਨੂੰ ਲੈ ਕੇ ਮਹਾਂਰਾਸ਼ਟਰ ਸਰਕਾਰ ਨੇ ਉਨ੍ਹਾਂ ਨੂੰ ਝੂਠ ਬੋਲਿਆ ਹੈ ਕਿਉਂਕਿ ਉਨ੍ਹਾਂ ਨੇ ਸਾਨੂੰ ਕਿਹਾ ਸੀ ਕਿ ਅਸੀਂ ਇਨ੍ਹਾਂ ਸ਼ਰਧਾਲੂਆਂ ਦੇ ਕਰੋਨਾ ਟੈਸਟ ਕਰਵਾ ਚੁੱਕੇ ਹਾਂ, ਪਰ ਸ਼ਰਧਾਲੂਆਂ ਦਾ ਟੈਸਟ ਨਹੀਂ ਹੋਇਆ ਸੀ। ਜੇ ਸਾਨੂੰ ਇਸ ਬਾਰੇ ਪਹਿਲਾਂ ਪਤਾ ਹੁੰਦਾ ਤਾਂ ਅਸੀਂ ਇਨ੍ਹਾਂ ਦਾ ਟੈਸਟ ਜਰੂਰ ਕਰਵਾਉਂਣਾ ਸੀ।

ਇਸ ਦੇ ਨਾਲ ਹੀ ਸੀਐੱਮ ਅਮਰਿੰਦਰ ਸਿੰਘ ਨੇ ਕਿਹਾ ਕਿ ਮੇਰੀ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਗੱਲ ਹੋਈ ਸੀ ਉਸ ਤੋਂ ਬਾਅਦ ਹੀ ਮੈਂ 80 ਬੱਸਾਂ ਨਾਂਦੇੜ ਹਜ਼ੂਰ ਸਾਹਿਬ ਭੇਜੀਆਂ ਸਨ। ਪਹਿਲਾਂ ਸਾਡਾ ਅੰਦਾਜ਼ਾ ਸੀ ਕਿ ਇੱਥੇ 1500 ਦੇ ਕਰੀਬ ਸ਼ਰਧਾਲੂ ਹੋਣਗੇ ਪਰ ਜਦੋਂ ਬੱਸਾਂ ਉੱਥੇ ਪਹੁੰਚੀਆਂ ਤਾਂ ਪਤਾ ਲੱਗਾ ਕਿ ਉੱਥੇ 3 ਹਜ਼ਾਰ ਤੋਂ ਜ਼ਿਆਦਾ ਸ਼ਰਧਾਲੂ ਹਨ। ਹੁਣ ਤੱਕ ਨਾਂਦੇੜ ਤੋਂ ਆਉਂਣ ਵਾਲੇ ਸ਼ਰਧਾਲੂਆਂ ਦੀ ਗਿਣਤੀ 7 ਹਜ਼ਾਰ ਤੱਕ ਪਹੁੰਚ ਚੁੱਕੀ ਹੈ।

ਲੋਕ ਮੇਨ ਹਾਈਵੇਅ ਦੀ ਬਜਾਏ ਛੋਟੇਆਂ ਸੜਕਾਂ ਜ਼ਰੀਏ ਪੁਲਿਸ ਨੂੰ ਚਕਮਾ ਦੇ ਕੇ ਆ ਰਹੇ ਹਨ ਅਤੇ ਕਈ ਲੋਕਾਂ ਨੂੰ ਅਸੀਂ ਫੜ ਵੀ ਲਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਹੁਣ ਨਾਂਦੇੜ ਤੋਂ ਪਰਤੇ ਇਨ੍ਹਾਂ ਸ਼ਰਧਾਲੂਆਂ ਦਾ ਟੈਸਟ ਹੋ ਰਿਹਾ ਹੈ ਪਰ ਇੰਨ੍ਹੇ ਸਾਰੇ ਲੋਕਾਂ ਦਾ ਟੈਸਟ ਕਰਨ ਵਿਚ ਥੋੜਾ ਸਮਾਂ ਲੱਗੇਗਾ, ਇਸ ਲਈ ਹਰ ਰੋਜ਼ 1500 ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਇਨ੍ਹਾਂ ਸ਼ਰਧਾਲੂਆਂ ‘ਤੇ ਨਿਗਰਾਨੀ ਵੀ ਰੱਖੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।