ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਚੁਕਾਈ ਗਈ ਸਹੁੰ

Ganeev Kaur Majithia took oath as MLA

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਨੇ ਵਿਧਾਇਕ ਵਜੋਂ ਸਹੁੰ ਚੁੱਕੀ।

ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਹੁੰ ਚੁਕਾਈ ਗਈ ਹੈ। ਦੱਸਣਯੋਗ ਹੈ ਕਿ ਗਨੀਵ ਕੌਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਨੇੜਲੇ ਵਿਰੋਧੀਆਂ ਨੂੰ ਕਰੀਬ 26 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ਅਤੇ ਵਿਧਾਇਕ ਚੁਣੇ ਗਏ ਸਨ।

ਹਾਲਾਂਕਿ ਅਜੇ ਤੱਕ ਉਨ੍ਹਾਂ ਵੱਲੋਂ ਵਿਧਾਇਕ ਦੇ ਅਹੁਦੇ ਦੀ ਸਹੁੰ ਨਹੀਂ ਚੁੱਕੀ ਗਈ ਸੀ। ਇਹ ਵੀ ਦੱਸ ਦੇਈਏ ਕਿ ਬਿਕਰਮ ਮਜੀਠੀਆ ਅਜੇ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ ਹੈ।