CM ਮਾਨ ਤੇ ਸਿੱਖਿਆ ਮੰਤਰੀ ਕਰਨਗੇ ਪੰਜਾਬ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਿਨ੍ਹਾਂ ਆਗਿਆ ਲਏ ਕੋਈ ਵੀ ਕਰਮਚਾਰੀ ਨਹੀਂ ਲੈ ਸਕੇਗਾ ਛੁੱਟੀ

Bhagwant Mann

 

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ ਦੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਮੀਟਿੰਗ ਕਰਨਗੇ। ਇਸ ਸਬੰਧ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫ਼ਤਰ ਵਲੋਂ ਚਿੱਠੀ ਜਾਰੀ ਕੀਤੀ ਗਈ ਹੈ।

ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਮਿਤੀ 7 ਮਈ, 2022 (ਸ਼ਨੀਵਾਰ) ਨੂੰ ਸਮੂਹ ਪ੍ਰਿੰਸੀਪਲ/ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰਨ ਦੀ ਤਜਵੀਜ਼ ਹੈ। ਇਸ ਕਰਕੇ ਸਮੂਹ ਅਧਿਕਾਰੀ/ਕਰਮਚਾਰੀ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕਿਸੇ ਵਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਪ੍ਰਵਾਨਗੀ ਸਕੱਤਰ ਸਕੂਲ ਸਿੱਖਿਆ ਵਲੋਂ ਲਈ ਜਾਵੇ।