ਉਸਮਾਨੀਆ ਯੂਨੀਵਰਸਿਟੀ ਨੇ ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਨਾਲ ਚਰਚਾ ਕਰਨ ਤੋਂ ਰੋਕਿਆ

ਏਜੰਸੀ

ਖ਼ਬਰਾਂ, ਪੰਜਾਬ

ਉਸਮਾਨੀਆ ਯੂਨੀਵਰਸਿਟੀ ਨੇ ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਨਾਲ ਚਰਚਾ ਕਰਨ ਤੋਂ ਰੋਕਿਆ

image

ਹੈਦਰਾਬਾਦ, 2 ਮਈ : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਸਥਿਤ ਉਸਮਾਨੀਆ ਯੂਨੀਵਰਸਿਟੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਚਰਚਾ ਕਰਨ ਸਬੰਧੀ ਪ੍ਰੋਗਰਾਮ ਦੀ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿਤੀ। ਕਾਂਗਰਸ ਦੇ ਕਾਰਕੁਨਾਂ ਨੇ ਯੂਨੀਵਰਸਿਟੀ ਦੇ ਇਸ ਫ਼ੈਸਲੇ ਅਤੇ ਇਸ ਸਿਲਸਿਲੇ ’ਚ ਉਨ੍ਹਾਂ ਸਹਿਯੋਗੀਆਂ ਦੀ ਗ੍ਰਿਫਤਾਰੀ ਵਿਰੁਧ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ। ਕਾਂਗਰਸ ਨੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਆਲੋਚਨਾ ਕੀਤੀ ਅਤੇ ਦਾਵਾ ਕੀਤਾ ਕਿ ਉਨ੍ਹਾਂ ਦੇ ਦਬਾਅ ਦੀ ਰਣਨੀਤੀ ਕਾਰਨ ਯੂਨੀਵਰਸਿਟੀ ਨੇ ਮਨਜ਼ੂਰੀ ਨਹੀਂ ਦਿਤੀ। ਮਨਜ਼ੂਰੀ ਦੇਣ ਤੋਂ ਇਨਕਾਰ ਕੀਤੇ ਜਾਣ ਦੇ ਸਬੰਧ ’ਚ ਯੂਨੀਵਰਸਿਟੀ ਦੇ ਇਕ ਅਧਿਕਾਰੀ ਨੇ ਦਸਿਆ ਕਿ ਯੂਨੀਵਰਸਿਟੀ ਦੀ ਕਾਰਜਕਾਰੀ ਪਰੀਸ਼ਦ ਨੇ ਪਿਛਲੇ ਸਾਲ ਇਕ ਪ੍ਰਸਤਾਵ ਪਾਸ ਕੀਤਾ ਸੀ ਜਿਸ ’ਚ ਯੂਨੀਵਰਸਿਟੀ ’ਚ ਕਿਸੇ ਵੀ ਰਾਜਨੀਤਕ ਗਤੀਵੀਧੀ ਦੀ ਮਨਜ਼ੂਰੀ ਨਹੀਂ ਜਾਵੇਗੀ, ਜਿਸ ਕਾਰਨ ਇਹ ਪ੍ਰੋਗਰਾਮ ਕਰਨ ਤੋਂ ਨਾਂਹ ਕਰ ਦਿਤੀ ਗਈ ਹੈ। (ਪੀਟੀਆਈ)