Road Accident : ਸੜਕ ਹਾਦਸੇ 'ਚ ਬਾਈਕ ਸਵਾਰ ਦੀ ਗਰਭਵਤੀ ਪਤਨੀ ਤੇ ਬੱਚੇ ਦੀ ਮੌਤ, ਪਤੀ ਹਸਪਤਾਲ 'ਚ ਭਰਤੀ

ਏਜੰਸੀ

ਖ਼ਬਰਾਂ, ਪੰਜਾਬ

ਇੱਕ ਬੱਸ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕੋ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ

Road Accident

Road Accident : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ 'ਚ ਹੋਏ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਹੋ ਗਈ ,ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਮਰਨ ਵਾਲਿਆਂ ਵਿੱਚ ਇੱਕ ਗਰਭਵਤੀ ਔਰਤ ਅਤੇ ਉਸਦਾ 4 ਸਾਲ ਦਾ ਬੇਟਾ ਸ਼ਾਮਲ ਹੈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ 'ਚ ਮਾਤਮ ਛਾ ਗਿਆ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦਰਅਸਲ ਇਹ ਸਾਰਾ ਮਾਮਲਾ ਸੈਦਪੁਰ ਕੋਤਵਾਲੀ ਇਲਾਕੇ ਦੇ ਪਿਆਰੀ ਬਾਜ਼ਾਰ ਦੇ ਨੇੜੇ ਦਾ ਹੈ। ਜਿੱਥੇ ਇੱਕ ਬੱਸ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕੋ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ।

ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਭੂਰਕੁਡਾ ਥਾਣਾ ਖੇਤਰ ਦੇ ਪਾਰਸਪੁਰ ਚੌਰਾ ਦਾ ਰਹਿਣ ਵਾਲਾ ਅਨਿਲ ਕੁਮਾਰ ਆਪਣੀ ਗਰਭਵਤੀ ਪਤਨੀ ਕੰਚਨ ਦੇਵੀ (28) ਅਤੇ ਬੇਟੇ ਅਯਾਂਸ਼ (4) ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਪਯਾਰੀ ਬਾਜ਼ਾਰ ਨੇੜੇ ਇਕ ਬੱਸ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। 

ਗਾਜ਼ੀਪੁਰ ਪੁਲਿਸ ਮੁਤਾਬਕ ਇਸ ਹਾਦਸੇ 'ਚ ਗਰਭਵਤੀ ਕੰਚਨ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਹਸਪਤਾਲ 'ਚ 4 ਸਾਲਾ ਅਯਾਂਸ਼ ਦੀ ਮੌਤ ਹੋ ਗਈ ਜਦਕਿ ਜ਼ਖਮੀ ਅਨਿਲ ਕੁਮਾਰ ਦਾ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।