Punjab News: ਪਟਿਆਲਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ; ਕੌਮੀ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ AAP ਵਿਚ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ।

Akali Dal Leaders Join AAP

Punjab News:  ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਪਟਿਆਲਾ ਵਿਚ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਸਣੇ ਕਈ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੇ ਨਾਲ ਹੀ ਜਸਪਾਲ ਕਲਿਆਣ ਸਣੇ ਹੋਰ 2 ਸਾਬਕਾ ਕੌਂਸਲਰ ਵੀ ‘ਆਪ’ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਅਜੀਤਪਾਲ ਕੋਹਲੀ ਵੀ ਮੌਜੂਦ ਰਹੇ।

 (For more Punjabi news apart from Jolt to Shiromani Akali Dal in Patiala, stay tuned to Rozana Spokesman)