Barnala News : ਯੁੱਧ ਨਸ਼ਿਆਂ ਵਿਰੁੱਧ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਹੁੰਚੇ ਬਰਨਾਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Barnala News : ਪੰਚਾਇਤਾਂ, ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੂੰ ਨਸ਼ਿਆਂ ਖਿਲਾਫ਼ ਇੱਕਜੁੱਟ ਹੋ ਕੇ ਨਸ਼ਿਆਂ ਦੇ ਖ਼ਾਤਮੇ ਲਈ ਚੁਕਵਾਈ ਸਹੁੰ 

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ 

Barnala News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਅੰਦਰ ਨਸ਼ਿਆਂ ਦੇ ਪੂਰਨ ਤੌਰ ’ਤੇ ਖ਼ਾਤਮੇ ਲਈ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਅੰਦਰ ਵੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਬਰਨਾਲਾ ’ਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਸ਼ੇਸ਼ ਤੌਰ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪਹੁੰਚੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਰਨਾਲਾ ਜ਼ਿਲ੍ਹੇ ਦੀਆਂ ਇਕੱਠੀਆਂ ਪਿੰਡ ਪੰਚਾਇਤਾਂ ਨੌਜਵਾਨਾਂ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੂੰ ਨਸ਼ਿਆਂ ਖਿਲਾਫ਼ ਇੱਕਜੁੱਟ ਹੋ ਕੇ ਨਸ਼ਿਆਂ ਦੇ ਖ਼ਾਤਮੇ ਲਈ ਸਹੁੰ ਵੀ ਚੁਕਵਾਈ ਗਈ। ਇਸ ਮੌਕੇ ਸਿਹਤ ਮੰਤਰੀ ਡਾ, ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੇ ਪੂਰਨ ਖ਼ਾਤਮੇ ਲਈ ਸਰਕਾਰ ਵੱਲੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਅੰਦਰ ਵੀ ਅਭਿਆਨ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੇ ਮਾਮਲਿਆਂ ’ਚ ਗਿਣਤੀ ਘਟੀ ਹੈ ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਵੀ ਲਗਾਤਾਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨ ’ਤੇ ਕਿਹਾ ਕਿ ਸਾਨੂੰ ਨਸ਼ਿਆਂ ਖਿਲਾਫ਼ ਇੱਕਜੁੱਟ ਹੋਣ ਦੀ ਲੋੜ ਹੈ। ਉੱਥੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਕੇ ਪੰਜਾਬ ਨੂੰ ਇੱਕ ਰੰਗਲਾ ਪੰਜਾਬ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਸੀਜ ਕੀਤਾ ਜਾ ਰਿਹਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਦੇ ਪਾਣੀਆਂ ਤੇ ਬੋਲਦੇ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਸਿਰਫ਼ ਪੰਜਾਬੀਆਂ ਦਾ ਹੱਕ ਹੈ। ਪੰਜਾਬ ਦੀ ਇੱਕ ਬੂੰਦ ਵੀ ਕਿਸੇ ਹੋਰ ਨੂੰ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਵਿਸ਼ੇਸ਼ ਸਪੈਸ਼ਲ ਸੈਸ਼ਨ ਬੁਲਾ ਕੇ ਚਰਚਾ ਵੀ ਕੀਤੀ ਜਾਵੇਗੀ।

ਵਿਸ਼ੇਸ਼ ਤੌਰ ਤੇ ਪੰਜਾਬ ਦੇ ਕੈਬਨਟ ਮੰਤਰੀ ਮਹਿੰਦਰ ਭਗਤ ਨੇ ਵੀ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੀ ਸ਼ਲਾਂਘਾ ਕੀਤੀ ਉੱਥੇ ਪੰਜਾਬ ਦੇ ਪਾਣੀਆਂ ’ਤੇ ਵੀ ਬੋਲਦੇ ਕਿਹਾ ਕਿ ਪੰਜਾਬ ਤੇ ਸਿਰਫ ਪੰਜਾਬੀਆਂ ਦਾ ਹੱਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਸਮੁੱਚੀ ਲੀਡਰਸ਼ਿਪ ਵਿੱਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਰਹੇ।

 (For more news apart from Punjab Health Minister Dr. Balbir Singh reaches Barnala to fight drugs News in Punjabi, stay tuned to Rozana Spokesman)