ਅਮ੍ਰਿੰਤਸਰ 'ਚ ਕਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ, ਅੱਜ ਦੋ ਨਵੇਂ ਮਾਮਲੇ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮ੍ਰਿੰਤਸਰ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਾਗਤਾਰ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਜ਼ਿਲੇ ਵਿਚ ਅੱਜ ਕਰੋਨਾ ਵਾਇਰਸ ਦੇ 2 ਨਵੇਂ ਸਾਹਮਣੇ ਆਏ ਹਨ।

Covid 19

ਅਮ੍ਰਿੰਤਸਰ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਾਗਤਾਰ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਜ਼ਿਲੇ ਵਿਚ ਅੱਜ ਕਰੋਨਾ ਵਾਇਰਸ ਦੇ 2 ਨਵੇਂ ਸਾਹਮਣੇ ਆਏ ਹਨ। ਇਨ੍ਹਾਂ ਕੇਸਾਂ ਦੇ ਸਾਹਮਣੇ ਆਉਂਣ ਤੋਂ ਬਾਅਦ ਅਮ੍ਰਿੰਤਸਰ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 403 ਤੱਕ ਪਹੁੰਚ ਚੁੱਕੀ ਹੈ। ਇੱਥੇ ਰਾਹਤ ਦੀ ਖਬਰ ਇਹ ਵੀ ਹੈ

ਕਿ ਇੰਨਾ ਮਰੀਜ਼ਾਂ ਵਿਚੋਂ 310 ਮਰੀਜ਼ ਕਰੋਨਾ ਮਹਾਂਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜਦ ਕਿ ਹੁਣ ਜ਼ਿਲੇ ਵਿਚ 86 ਐਕਟਿਵ ਕੇਸ ਹਨ।  ਇੱਥੇ ਇਹ ਵੀ ਦੱਸ ਦੱਈਏ ਕਿ ਹੁਣ ਤੱਕ ਜ਼ਿਲੇ ਵਿਚ ਕਰੋਨਾ ਵਾਇਰਸ ਨਾਲ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਹੁਣ ਸੂਬੇ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਤੇਜ਼ੀ ਫੜ ਲਈ ਹੈ।

ਇੱਥੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2350 ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅਤੇ ਹੁਣ ਤੱਕ ਸੂਬੇ ਵਿਚ 45 ਲੋਕਾਂ ਦੀ ਮੌਤ ਹੋ ਚੁੱਕੀ ਹੈ ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਦੇ 2000 ਤੋਂ ਜ਼ਿਆਦਾ ਮਰੀਜ਼ਾਂ ਨੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਸਿਹਤਯਾਬ ਹੋ ਚੁੱਕੇ ਹਨ।