PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਨਾਲਾ ਦੇ ਮਨਪ੍ਰੀਤ ਸਿੰਘ ਪੁੱਤਰ ਸਵ: ਜਗਮੋਹਣ ਸਿੰਘ ਨੇ 600 ਵਿਚੋਂ 600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

PSEB announces 8th class result

 

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 8ਵੀਂ ਜਮਾਤ ਦੀ ਪ੍ਰੀਖਿਆ 2022 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਸਾਲ 98.25% ਵਿਦਿਆਰਥੀ ਅੱਠਵੀਂ ਜਮਾਤ ਵਿਚੋਂ ਪਾਸ ਹੋਏ ਹਨ। ਬਰਨਾਲਾ ਦੇ ਮਨਪ੍ਰੀਤ ਸਿੰਘ ਪੁੱਤਰ ਸਵ: ਜਗਮੋਹਣ ਸਿੰਘ ਨੇ 600 ਵਿਚੋਂ 600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਮਨਪ੍ਰੀਤ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦਾ ਵਿਦਿਆਰਥੀ ਹੈ। ਉਸ ਦੇ ਪਿਤਾ ਦੀ 8 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਮਾਂ ਕੱਪੜੇ ਸਿਲਾਈ ਕਰਕੇ ਪੜ੍ਹਾਈ ਦਾ ਖਰਚਾ ਚੁੱਕ ਰਹੀ ਹੈ।

PSEB Result

8ਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਹੁਸ਼ਿਆਰਪੁਰ ਦੀ ਹਿਮਾਨੀ ਨੇ ਦੂਜਾ ਅਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। 8ਵੀਂ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਆਪਣੇ ਨਤੀਜੇ ਦੇਖ ਸਕਦੇ ਹਨ।