ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ

Gajendra shekhawat at Sidhu moose wala's House


ਮਾਨਸਾ:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਤਲ ਕੇਸ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇਹ ਜਾਣਕਾਰੀ ਦਿੱਤੀ ਹੈ।

Gajendra shekhawat and Other BJP Leaders at Sidhu moose wala's House

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ, ਜਿੱਥੇ ਉਹਨਾਂ ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਗਜੇਂਦਰ ਸ਼ੇਖ਼ਾਵਤ ਨੇ ਕਿਹਾ ਕਿ ਇਨਸਾਫ਼ ਦੀ ਲੜਾਈ ਵਿਚ ਭਾਜਪਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਖੜ੍ਹੀ ਹੈ।

Gajendra shekhawat and Other BJP Leaders at Sidhu moose wala's House

ਸੋਸ਼ਲ ਮੀਡੀਆ ’ਤੇ ਉਹਨਾਂ ਕਿਹਾ, “ਜਵਾਨ ਪੁੱਤ ਦੀ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਪਿਤਾ ਦੇ ਅੰਦਰ ਬਹੁਤ ਕੁੱਝ ਟੁੱਟਿਆ ਹੈ ਪਰ ਸਲਾਮ ਹੈ ਉਹਨਾਂ ਦੇ ਹੌਸਲੇ ਦੀ ਕਿ ਉਹਨਾਂ ਨੇ ਖੁਦ ਨੂੰ ਸੰਭਾਲਿਆ ਹੈ। ਉਹਨਾਂ ਦਾ ਜਜ਼ਬਾ ਇਨਸਾਫ ਮੰਗ ਰਿਹਾ ਹੈ”। ਇਸ ਮੌਕੇ ਉਹਨਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਸੁਨੀਲ ਜਾਖੜ, ਫਤਹਿਜੰਗ ਸਿੰਘ ਬਾਜਵਾ ਤੇ ਅਰਵਿੰਦ ਖੰਨਾ ਵੀ ਮੌਜੂਦ ਰਹੇ।