ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਮਾਰੀ ਟੱਕਰ, 3 ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

13 ਲੋਕ ਗੰਭੀਰ ਜ਼ਖਮੀ

Tragic accident in Tarn Taran

 

ਤਰਨਤਾਰਨ : ਤਰਨਤਾਰਨ ਸਾਹਿਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਟਰੈਕਟਰ ਟਰਾਲੀ ਨੂੰ ਪਿੱਛੋਂ  ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 13 ਲੋਕ ਗੰਭੀਰ ਜ਼ਖਮੀ ਹੋ ਗਏ।  ਜਾਣਕਾਰੀ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ ਗੰਦਾਰਾ ਪਿੰਡ ਤੋਂ ਰਾਤ ਕਰੀਬ 8 ਵਜੇ ਇਹ ਟਰੈਕਟਰ ਟਰਾਲੀ ਸੰਗਤਾਂ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਰਸ਼ਨਾਂ ਲਈ ਚੱਲੇ ਸਨ।

 

ਜਦੋਂ ਇਹ ਟਰਾਲੀ ਸਵੇਰੇ ਕਰੀਬ 5 ਵਜੇ ਕਸਬਾ ਸਰਹਾਲੀ ਕਲਾਂ ਨਜ਼ਦੀਕ ਪਹੁੰਚੀ ਤਾਂ ਪਿੱਛੋਂ ਆ ਰਹੇ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੱਕ ਡਰਾਇਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ 'ਚ ਜਗਜੀਤ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਪਿੰਡ ਵਾਂਦਰ ਜਿਲ੍ਹਾ ਮੋਗਾ, ਮਨਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਗੁਰਭੇਜ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗੋਦਰਾ ਜਿਲ੍ਹਾ ਫਰੀਦਕੋਟ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਟਰਾਲੀ 'ਚ ਬੈਠੇ ਬਾਕੀ ਵਿਅਕਤੀਆਂ ਚੋਂ 11 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤਰਨਤਾਰਨ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 

 

 

ਮੌਕੇ 'ਤੇ ਪੁੱਜੀ ਥਾਣਾ ਸਰਹਾਲੀ ਦੀ ਪੁਲਿਸ ਵੱਲੋਂ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਜ਼ਖ਼ਮੀਆਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬਰਗਾੜੀ ਨਜ਼ਦੀਕ ਪੈਂਦੇ ਪਿੰਡ ਗੂੰਧਰਾ ਜ਼ਿਲ੍ਹਾ ਫ਼ਰੀਦਕੋਟ ਦੇ ਨਿਵਾਸੀ 15 ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਬੀਤੀ ਰਾਤ 8 ਵਜੇ ਰਵਾਨਾ ਹੋਏ।