ਫਿਰੋਜ਼ਪੁਰ 'ਚ ਮਿਲੀ 12.5 ਕਰੋੜ ਦੀ ਹੈਰੋਇਨ, ਘਰ ਦੀ ਕੰਧ 'ਚ ਲੁਕੋ ਕੇ ਸੀ ਰੱਖੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਨੇ ਇਹ ਹੈਰੋਇਨ ਪਾਕਿਸਤਾਨ ਤੋਂ ਵਟਸਐਪ ਰਾਹੀਂ ਸੌਦਾ ਕਰਕੇ ਲਿਆਂਦੀ ਸੀ।

photo

 

 ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਦੀ ਪੁਲਿਸ ਨੇ 12.5 ਕਰੋੜ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਹੈਰੋਇਨ ਇਕ ਘਰ ਦੀ ਕੰਧ ਵਿਚ ਛੁਪਾ ਕੇ ਰੱਖੀ ਹੋਈ ਸੀ, ਜਿਸ ਨੂੰ ਪੁਲਿਸ ਨੇ ਛਾਪਾ ਮਾਰ ਕੇ ਬਰਾਮਦ ਕਰ ਲਿਆ। ਮੁਲਜ਼ਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਵਲੋਂ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਵਿਚ ਸੁਧਾਰ ਸਬੰਧੀ ਮੀਟਿੰਗ

ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਪਿੰਡ ਚੱਕ ਖੀਵਾ ਥਾਣਾ ਜਲਾਲਾਬਾਦ ਵਜੋਂ ਹੋਈ ਹੈ। ਉਸ ਦੇ ਘਰੋਂ ਕੰਧ ਵਿਚ ਛੁਪਾ ਕੇ ਰੱਖੀ 2.400 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਨੇ ਇਹ ਹੈਰੋਇਨ ਪਾਕਿਸਤਾਨ ਤੋਂ ਵਟਸਐਪ ਰਾਹੀਂ ਸੌਦਾ ਕਰਕੇ ਲਿਆਂਦੀ ਸੀ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਅਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ, ਅਦਾਲਤ ਨੇ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ 

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਇੰਚਾਰਜ ਬਲਦੇਵ ਸਿੰਘ ਨੇ ਦਸਿਆ ਕਿ ਪਿਛਲੇ ਕੁਝ ਸਮੇਂ ਤੋਂ ਜਸਵਿੰਦਰ ਸਿੰਘ ਦੇ ਹੈਰੋਇਨ ਤਸਕਰੀ ਵਿਚ ਸ਼ਾਮਲ ਹੋਣ ਦੀ ਸੂਚਨਾ ਮਿਲ ਰਹੀ ਸੀ। ਮੁਖਬਰ ਤੋਂ ਮਿਲੀ ਤਾਜ਼ਾ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਜਸਵਿੰਦਰ ਦੇ ਘਰ ਛਾਪਾ ਮਾਰ ਕੇ ਖੇਪ ਬਰਾਮਦ ਕੀਤੀ। ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਚ ਕੇਸ ਦਰਜ ਕੀਤਾ ਗਿਆ ਹੈ।