ਲੁਧਿਆਣਾ ਦੀ ਗੁਰਥਲੀ ਨਹਿਰ 'ਚੋਂ ਵੱਡੀ ਮਾਤਰਾ 'ਚ ਜ਼ਿੰਦਾ ਕਾਰਤੂਸ ਹੋਏ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚ ਸੀਨੀਅਰ ਅਧਿਕਾਰੀ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

PHOTO

 

ਲੁਧਿਆਣਾ : ਲੁਧਿਆਣਾ ਦੇ ਦੋਰਾਹਾ ਦੀ ਗੁਰਥਲੀ ਨਹਿਰ 'ਚੋਂ ਜ਼ਿੰਦਾ ਕਾਰਤੂਸ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਹੁੰਚੇ ਸੀਨੀਅਰ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਹਰਿਆਣਾ 'ਚ ਵੱਡੀ ਵਾਰਦਾਤ, ਪੇਸ਼ੀ ਭੁਗਤਾਉਣ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ 

ਗੌਰਤਲਬ ਹੈ ਕਿ ਗੁਰਪ੍ਰੀਤ, ਹਰਪਾਲ ਅਤੇ ਗੋਤਾਖੋਰ ਨਹਿਰ ਵਿਚ ਸਾਮਾਨ ਦੀ ਤਲਾਸ਼ੀ ਕਰ ਰਹੇ ਸਨ ਤਾਂ ਉਨ੍ਹਾਂ ਦੇ ਹੱਥ ਵਿਚ ਇਕ ਬੈਗ ਮਿਲਿਆ, ਜਿਸ ਨੂੰ ਖੋਲ੍ਹਣ 'ਤੇ ਉਸ ਵਿਚ ਭਾਰੀ ਮਾਤਰਾ ਵਿਚ ਕਾਰਤੂਸ ਮਿਲੇ। ਉਹਨਾਂ ਨੇ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਨੂੰ ਦਿਤੀ, ਜਿਸ ਤੋਂ ਬਾਅਦ ਸਰਪੰਚ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਕੈਨੇਡਾ: ਨਿਆਗਰਾ ਫਾਲ 'ਚ ਡਿੱਗਣ ਨਾਲ ਪੰਜਾਬਣ ਦੀ ਹੋਈ ਮੌਤ, ਅਜੇ ਤਕ ਨਹੀਂ ਮਿਲੀ ਲਾਸ਼