Punjab Lok Sabha Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Lok Sabha Election: ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। 

62.80 percent voting for 13 Lok Sabha seats of Punjab

62.80 percent voting for 13 Lok Sabha seats of Punjab : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। 

ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ