Punjab News: ਜਾਖੜ ਨੇ ਮਨਰੇਗਾ ਮਜ਼ਦੂਰਾਂ ਨੂੰ ਵੋਟ ਲਈ ਛੁੱਟੀ ਨਾ ਦੇਣ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਦਿਤੀ ਵੋਟ ਪਵਾਉਣ ਦੀ ਹਦਾਇਤ
Sunil Jakhar
Punjab News: ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਸੂਬੇ ਵਿਚ ਮਨਰੇਗਾ ਮਜ਼ਦੂਰਾਂ ਨੂੰ ਵੋਟ ਲਈ ਸਰਕਾਰ ਦੇ ਐਲਾਨ ਦੇ ਬਾਵਜੂਦ ਛੁੱਟੀ ਨਾ ਦੇਣ ਦੀ ਸ਼ਿਕਾਇਤ ਕੀਤੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਕਮਿਸ਼ਨ ਨੂੰ ਭੇਜੀ ਸ਼ਿਕਾਇਤ ਵਿਚ ਜਾਖੜ ਨੇ ਕਿਹਾ ਕਿ ਇਸ ਤਰ੍ਹਾਂ ਹਜ਼ਾਰਾਂ ਮਨਰੇਗਾ ਮਜ਼ਦੂਰ ਵੋਟ ਪਾਉਣ ਤੋਂ ਵਾਂਝੇ ਰਹਿ ਗਏ ਹਨ।
ਉਨ੍ਹਾਂ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਮਜ਼ਦੂਰਾਂ ਤੋਂ ਵੋਟ ਪਵਾਈ ਜਾਵੇ ਅਤੇ ਇਨ੍ਹਾਂ ਨੂੰ ਛੁੱਟੀ ਦੇਣ ਦੀ ਥਾਂ ਵੋਟਾਂ ਵਾਲੇ ਦਿਨ ਨਿਯਮਾਂ ਦਾ ਉਲੰਘਣਾ ਕਰ ਕੇ ਕੰਮ ਕਰਨ ਲਈ ਮਜਬੂਰ ਕਰਨ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬ ਭਾਜਪਾ ਦੇ ਬੁਲਾਰੇ ਵਲੋਂ ਦਸਿਆ ਗਿਆ ਇਸ ਮਾਮਲੇ ਦਾ ਮੁੱਖ ਚੋਣ ਅਧਿਕਾਰੀ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਮਨਰੇਗਾ ਮਜ਼ਦੂਰਾਂ ਦੀ ਵੋਟ ਪੁਆਉਣ ਦੇ ਪ੍ਰਬੰਧ ਕੀਤੇ ਜਾਣ।