Mohali Fire News: ਤੜਕੇ-ਤੜਕੇ ਮੁਹਾਲੀ ਫੇਜ਼-10 ਦੇ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ
ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
Mohali Phase 10 Fire
Mohali Fire News: ਮੁਹਾਲੀ ਦੇ ਫੇਜ਼-10 ਵਿਚ ਅੱਜ ਸਵੇਰੇ ਇਕ ਸ਼ੋਅਰੂਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ੋਅਰੂਮ ਦੇ ਗਰਾਊਂਡ ਫਲੋਰ ਉਤੇ ਇਕ ਪ੍ਰਾਈਵੇਟ ਬੈਂਕ ਬਣਿਆ ਦਸਿਆ ਜਾ ਰਿਹਾ ਹੈ ਅਤੇ ਨਾਲ ਲੱਗਦੀ ਹੀ ਬਿਲਡਿੰਗ ਦੇ ਗਰਾਊਂਡ ਫਲੋਰ ਵਿਚ ਇਕ ਹੋਰ ਬੈਂਕ ਦੀ ਸ਼ਾਖਾ ਸੀ। ਜੇਕਰ ਇਹ ਅੱਗ ਜ਼ਿਆਦਾ ਫੈਲ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਫਿਲਹਾਲ ਮੌਕੇ ’ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
(For more Punjabi news apart from Mohali Phase 10 Fire News, stay tuned to Rozana Spokesman)