ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੂਰੀ ਤਰ੍ਹਾਂ ਗੰਭੀਰ: ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਚ ਜੰਗਲਾਤ, ਪ੍ਰਿਟਿੰਗ ਤੇ ਸ਼ਟੇਸ਼ਨਰੀ ਅਤੇ ਅਨੂਸੂਚਿਤ ਤੇ ਪਛੜੀਆਂ ਸ਼੍ਰੇਣੀਆਂ ਭਲਾÂ ਮੰਤਰੀ ਸਾਧੂ ਸਿੰਘ ਧਰਮਸੋਤ ਨੇ......

Sadhu Singh Dharamsot

ਚੰਡੀਗੜ/ਖੰਨਾ - ਪੰਜਾਬ ਸਰਕਾਰ ਚ ਜੰਗਲਾਤ, ਪ੍ਰਿਟਿੰਗ ਤੇ ਸ਼ਟੇਸ਼ਨਰੀ ਅਤੇ ਅਨੂਸੂਚਿਤ ਤੇ ਪਛੜੀਆਂ ਸ਼੍ਰੇਣੀਆਂ ਭਲਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨਸ਼ੇ ਨੂੰ ਜੜੋਂ ਪੁੱਟਣ ਲਈ ਪੂਰੀ ਤਰਾਂ ਗੰਭੀਰ ਹਨ, ਇਸੇ ਕਰਕੇ ਉਨਾਂ ਇਸ ਸਬੰਧੀ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ ਉਨਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਦੇ ਆਗੂ ਨਸ਼ੇ ਨੂੰ ਖਤਮ ਕਰਨ ਵਾਸਤੇ ਬਿਲਕੁਲ  ਸੰਜੀਦਾ  ਨਹੀ ਅਤੇ ਉਹ ਸਿਰਫ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ।

ਉਨਾਂ ਨਸ਼ੇ ਖਤਮ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਤੇ ਆਖਿਆ ਕਿ ਸਰਕਾਰ ਨਸ਼ਾ ਤਸਕਰਾਂ ਨੂੰ ਛੱਡ ਨਹੀਂ ਰਹੀ ,ਬਲਕਿ ਰੋਜ਼ਾਨਾ ਵੱਡੇ ਪੱਧਰ 'ਤੇ ਇਨ੍ਹਾਂ ਨੂੰ ਫੜ ਕੇ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ। ਇੱਕ ਸਵਾਲ ਦੇ ਜਵਾਬ ਵਿਚ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਲਦ ਹੀ ਵੱਡੀਆਂ ਮੱਛੀਆਂ ਨੂੰ ਵੀ ਫੜ ਲਿਆ ਜਾਵੇਗਾ। ਉਨਾਂ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੱਤੀ ਕਿ ?ੁਹ ਨਸ਼ਾ ਵੇਚਣ ਤੋਂ ਬਾਜ ਆ ਜਾਣ,ਨਹੀ ਤਾਂ ਸਲਾਖਾਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੀਆਂ ਹਨ।