ਸ਼੍ਰੋਮਣੀ ਅਕਾਲੀ ਦਲ (1920) ਜ਼ਿਲ੍ਹਾ ਮੋਗਾ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ (1920) ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ........
ਮੋਗਾ : ਸ਼੍ਰੋਮਣੀ ਅਕਾਲੀ ਦਲ (1920) ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਜਨਰਲ ਸਕੱਤਰ ਬੂਟਾ ਸਿੰਘ ਰਣਸੀਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਹ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 2015 'ਚ ਹੋਈ ਸੀ ਤੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਜਦੋਂ ਕੋਈ ਦੋਸ਼ੀ ਫੜਿਆ ਨਹੀਂ ਗਿਆ ਤਾਂ 1 ਜੂਨ 2018 ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਬਰਗਾੜੀ ਵਿਖੇ ਇਨਸਾਫ਼ ਮੋਰਚਾ ਲਾਈ ਬੈਠੇ ਹਨ।
ਪਹਿਲੀ ਵਾਰ ਹੋਇਆ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖੁਦ ਦਾਣਾ ਮੰਡੀ ਬਰਗਾੜੀ 'ਚ ਸਖ਼ਤ ਗਰਮੀ ਜੂਨ ਦਾ ਮਹੀਨਾ ਬੈਠ ਕੇ ਕੱਟ ਲਿਆ ਅਤੇ ਰਾਤ ਨੂੰ ਬਿਨਾਂ ਕਿਸੇ ਪ੍ਰਬੰਧ ਦੇ ਹਨੇਰੀ ਮੀਂਹ ਦੀ ਕੋਈ ਪ੍ਰਵਾਹ ਨਹੀਂ ਹੈ। ਅੱਜ ਬਰਗਾੜੀ 'ਚ ਹਰ ਧਰਮ ਦੇ ਲੋਕ ਪਹੁੰਚ ਕੇ ਜੱਥੇਦਾਰ ਅਕਾਲ ਤਖ਼ਤ ਸਾਹਿਬ ਦਾ ਸਾਥ ਦੇ ਰਹੇ ਹਨ। ਉੁਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀ ਹਰ ਰੋਜ ਬਰਗਾੜੀ ਜਾਈਏ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ 1920 ਵੱਲੋਂ ਜਿਲ੍ਹਾ ਮੋਗਾ ਤੋਂ 7 ਜੁਲਾਈ ਦਿਨ ਸਨਿਚਰਵਾਰ ਨੂੰ ਵੱਡਾ ਕਾਫਲਾ ਬਰਗਾੜੀ ਮੋਰਚੇ 'ਚ ਸ਼ਮੂਲੀਅਤ ਕਰੇਗਾ।