ਪੰਜਾਬ ‘ਚ ਪਿਛਲੇ 24 ਘੰਟੇ ‘ਚ 101 ਨਵੇਂ ਕੇਸ ਦਰਜ਼, ਕੁੱਲ 149 ਮੌਤਾਂ
24 ਘੰਟੇ ਵਿਚ ਸੂਬੇ ਵਿਚ ਕਰੋਨਾ ਵਾਇਰਸ ਦੇ 101 ਨਵੇਂ ਮਾਮਲੇ ਸਾਹਮਣੇ ਆਏ ਅਤੇ 5 ਲੋਕਾਂ ਦੀ ਮੌਤ ਹੋ ਗਈ ਹੈ।
ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਦਾ ਗਿਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਤਰ੍ਹਾਂ ਪਿਛਲੇ 24 ਘੰਟੇ ਵਿਚ ਸੂਬੇ ਵਿਚ ਕਰੋਨਾ ਵਾਇਰਸ ਦੇ 101 ਨਵੇਂ ਮਾਮਲੇ ਸਾਹਮਣੇ ਆਏ ਅਤੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 122 ਲੋਕ ਹੋਰ ਸਿਹਤਯਾਬ ਵੀ ਹੋਏ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 5668 ਦੇ ਅੰਕੜੇ ਨੂੰ ਪਾਰ ਕਰ ਗਈ ਹੈ
ਅਤੇ 149 ਲੋਕ ਕਰੋਨਾ ਮਹਾਂਮਾਰ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉੱਥੇ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਨੂੰ 3989 ਲੋਕਾਂ ਨੇ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਦੱਸ ਦੱਈਏ ਕਿ ਕੱਲ਼ ਨਵੇਂ ਆਏ ਮਾਮਲਿਆਂ ਵਿਚ ਸਭ ਤੋਂ ਵੱਧ 41 ਨਵੇਂ ਮਾਮਲੇ ਲੁਧਿਆਣਾ ਵਿਚੋਂ ਦਰਜ਼ ਹੋਏ ਹਨ।
ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 17, ਜਲੰਧਰ ਵਿੱਚ 9, ਮੋਗਾ, ਮੁਹਾਲੀ ਤੇ ਹੁਸ਼ਿਆਰਪੁਰ ਵਿੱਚ 5-5, ਫਾਜ਼ਿਲਕਾ ਵਿੱਚ 4, ਫਰੀਦਕੋਟ ਤੇ ਪਟਿਆਲਾ ਵਿੱਚ 3-3, ਸੰਗਰੂਰ ਤੇ ਪਠਾਨਕੋਟ ਵਿੱਚ 2-2, ਬਠਿੰਡਾ ਤੇ ਤਰਨ ਤਾਰਨ ਵਿੱਚ 1-1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 100 ਤੋਂ ਉਪਰ ਹੈ।
ਦੱਸ ਦੱਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਹਾਲਾਂਕਿ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਇਸ ਮਹਾਂਮਾਰੀ ਦੀ ਦਵਾਈ ਤਿਆਰ ਕਰਨ ਵਿਚ ਲੱਗੇ ਹੋਏ ਹਨ ਪਰ ਹਾਲੇ ਤੱਕ ਕੋਈ ਵੀ ਦੇਸ਼ ਇਸ ਵਿਚ ਕਾਮਯਾਬ ਨਹੀਂ ਹੋ ਸਕਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।