ਸਿਖਿਆ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਨੇ ਕੋਰੋਨਾ ਵਿਰੁਧ ਚਲਾਈ ਇਕ ਰੋਜ਼ਾ ਵਿਸ਼ੇਸ਼ ਮੁਹਿੰਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਫ਼ਤਹਿ’ ਤਹਿਤ ਅੱਜ

Education department officials and teachers launched a one-day special campaign against Corona

ਚੰਡੀਗੜ੍ਹ, 1 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਫ਼ਤਹਿ’ ਤਹਿਤ ਅੱਜ ਸੂਬੇ ਭਰ ਦੇ ਕਰੀਬ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਅਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਖ਼ੁਦ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਅਹਿਤਿਆਤ ਕਰਦਿਆਂ ਘਰ ਘਰ ਪਹੁੰਚ ਕੀਤੀ ਗਈ। ਇਸ ਸੰਪਰਕ ਮੁਹਿੰਮ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ। ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ ਵਿਚ ਸਮਝਾਇਆ ਗਿਆ।

ਬੁਲਾਰੇ ਨੇ ਦਸਿਆ ਕਿ ਘਰ-ਘਰ ਪਹੁੰਚੇ ਅਧਿਆਪਕਾਂ ਨੇ ਮਿਸ਼ਨ ਫਤਹਿ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਤੇ ਸੁਨੇਹੇ ਦੇ ਪੈਂਫਲਿਟ ਵੰਡੇ ਅਤੇ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ। ਆਮ ਲੋਕਾਂ ਨੂੰ ਘਰਾਂ ਤੋਂ ਜਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਬੁਲਾਰੇ ਨੇ ਅੱਗੇ ਦਸਿਆ ਕਿ ਇਸ ਦੌਰਾਨ ਲੋਕਾਂ ਨੂੰ ਆਪੋ-ਅਪਣੇ ਮੋਬਾਈਲ਼ ਵਿਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਆਮ ਲੋਕਾਂ ’ਚ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਭਾਰੀ ਉਤਸ਼ਾਹ ਵੇਖਿਆ ਗਿਆ। ਲੋਕਾਂ ਵਲੋਂ ਜਾਗਰੂਕਤਾ ਟੀਮਾਂ ਨੂੰ ਕੋਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਦੱਸੀਆਂ ਸਾਵਧਾਨੀਆਂ ਉਤੇ ਪੂਰਨ ਅਮਲ ਦਾ ਵਿਸ਼ਵਾਸ ਦਿਵਾਇਆ ਗਿਆ।