ਪੰਜਾਬ 'ਚ ਨਹੀਂ ਰੁਕ ਰਿਹਾ ਕਰੋਨਾ ਦਾ ਕਹਿਰ, 10 ਨਵੇਂ ਮਾਮਲੇ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਕੇਸਾਂ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਤਹਿਤ ਅੱਜ ਜਿਲ੍ਹਾ ਬਰਨਾਲਾ ਵਿਚ ਕਰੋਨਾ ਵਾਇਰਸ ਦੇ 4 ਨਵੇਂ ਮਾਮਲੇ ਦਰਜ਼ ਹੋਏ ਹਨ।

Covid19

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਕੇਸਾਂ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਤਹਿਤ ਅੱਜ ਜਿਲ੍ਹਾ ਬਰਨਾਲਾ ਵਿਚ ਕਰੋਨਾ ਵਾਇਰਸ  ਦੇ 4 ਨਵੇਂ ਮਾਮਲੇ ਦਰਜ਼ ਹੋਏ ਹਨ। ਇਨ੍ਹਾਂ ਨਵੇਂ ਆਏ ਮਰੀਜ਼ਾਂ ਵਿਚ ਦੋ ਸੇਖਾ ਪਿੰਡ, ਇਕ ਭੋਤਨਾ ਪਿੰਡ ਤੋਂ ਅਤੇ ਦੋ ਦੁਬਈ ਤੋਂ ਪੰਜਾਬ ਵਾਪਿਸ ਪਰਤੇ ਸਨ। ਇਸ ਦੇ ਨਾਲ ਹੀ ਇਕ ਮਹਿਲਾ ਵੀ ਕਰੋਨਾ ਪੌਜਟਿਵ ਪਾਈ ਗਈ ਹੈ।

ਜੋ ਕਿ ਬਰਨਾਲਾ ਸ਼ਹਿਰ ਦੀ ਰਹਿਣ ਵਾਲੀ ਹੈ। ਜਿਕਰਯੋਗ ਹੈ ਕਿ ਇਹ ਔਰਤ ਉਸ ਪਰਿਵਾਰ ਦੇ ਘਰ ਕੰਮ ਕਰਦੀ ਸੀ ਜਿਸ ਪਰਿਵਾਰ ਦੇ 9 ਮੈਂਬਰ ਪਿਛੇ ਦਿਨਾਂ ਚ ਕਰੋਨਾ ਪੌਜਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਜਿਲਾ ਬਰਨਾਲਾ ਵਿਚ ਹੁਣ ਤੱਕ 63 ਕਰੋਨਾ ਪੋਜਟਿਵ ਕੇਸ ਪਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 42 ਲੋਕ ਸਿਹਤਯਾਬ ਹੋ ਚੁੱਕੇ ਹਨ। ਇਸ ਸਮੇਂ 19 ਐਕਟਿਵ ਕੇਸ ਚੱਲ ਰਹੇ ਹਨ ਅਤੇ ਨਾਲ ਹੀ ਇੱਥੇ 2 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਉਧਰ, ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਕੋਰੋਨਾ ਦੇ ਛੇ ਨਵੇਂ ਮਾਮਲੇ ਆਏ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਇੱਕ ਮਲੋਟ ਦੇ ਪਿੰਡ ਮਹਿਰਾਜ ਵਾਲਾ ਤੇ ਚਾਰ ਮੁਕਤਸਰ ਨਾਲ ਸੰਬੰਧਤ ਹਨ।ਇਸ 'ਚ ਇੱਕ ਮਾਮਲਾ ਗਿੱਦੜਬਾਹਾ ਨਾਲ ਸਬੰਧਤ ਹੈ। ਇਨ੍ਹਾਂ ਵਿੱਚ ਤਿੰਨ ਔਰਤਾਂ, ਦੋ ਨੌਜਵਾਨ ਤੇ ਇੱਕ 60 ਸਾਲਾ ਦਾ ਬਜ਼ੁਰਗ ਸ਼ਾਮਲ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।