ਕੋਰੋਨਾ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ਾ ਨਹੀਂ ਚੁਕਾਇਆ ਜਾ ਸਕਦਾ : ਕੇਜਰੀਵਾਲ

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ਾ ਨਹੀਂ ਚੁਕਾਇਆ ਜਾ ਸਕਦਾ : ਕੇਜਰੀਵਾਲ

image

ਨਵੀਂ ਦਿੱਲੀ, 1 ਜੁਲਾਈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ‘ਰਾਸ਼ਟਰੀ ਡਾਕਟਰ ਦਿਵਸ’ ਮੌਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦਿਨ-ਰਾਤ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ਾ ਪੂਰੀ ਉਮਰ ਨਹੀਂ ਚੁਕਾਇਆ ਜਾ ਸਕਦਾ। ਹਰ ਸਾਲ ਇਕ ਜੁਲਾਈ ਨੂੰ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾਂਦਾ ਹੈ। ਅੱਜ ਹੀ ਦੇ ਦਿਨ ਦੇਸ਼ ਦੇ ਮਹਾਨ ਡਾਕਟਰ ਅਤੇ ਪਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਡਾ. ਬਿਧਾਨਚੰਦਰ ਰਾਏ ਦਾ ਜਨਮ ਦਿਨ ਅਤੇ ਬਰਸੀ ਹੁੰਦੀ ਹੈ ਅਤੇ ਉਨ੍ਹਾਂ ਦੀ ਯਾਦ ’ਚ ਇਹ ਦਿਨ ਮਨਾਇਆ ਜਾਂਦਾ ਹੈ।
  ਕੇਜਰੀਵਾਲ ਨੇ ਟਵੀਟ ਕੀਤਾ,‘‘ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਾਡੇ ਡਾਕਟਰਾਂ ਨੇ ਕਈ-ਕਈ ਦਿਨਾਂ ਤਕ ਬਿਨਾਂ ਸੁੱਤੇ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਹੈ, ਅਸੀਂ ਉਨ੍ਹਾਂ ਦਾ ਕਰਜ਼ਾ ਪੂਰੀ ਉਮਰ ਨਹੀਂ ਚੁਕਾ ਸਕਦੇ।’’ ‘ਰਾਸ਼ਟਰੀ ਡਾਕਟਰ ਦਿਵਸ’ ’ਤੇ ਸਾਡੇ ਸਾਰੇ ਡਾਕਟਰਾਂ ਨੂੰ ਸਲਾਮ, ਜਿਨ੍ਹਾਂ ਨੇ ਇਸ ਮਹਾਂਮਾਰੀ ਵਿਚ ਲੱਖਾਂ ਲੋਕਾਂ ਦੀ ਜਾਨ ਬਚਾ ਕੇ ਉਨ੍ਹਾਂ ਦੇ ਪ੍ਰਵਾਰ ਨੂੰ ਟੁੱਟਣ ਤੋਂ ਬਚਾਇਆ।’’ ਆਈ.ਐੱਮ.ਏ. ਅਨੁਸਾਰ, ਕੋਰੋਨਾ ਦੀ ਪਹਿਲੀ ਲਹਿਰ ਵਿਚ 748 ਡਾਕਟਰਾਂ ਦੀ ਮੌਤ ਹੋਈ ਸੀ। (ਏਜੰਸੀ)