ਸ਼੍ਰੋਮਣੀ ਕਮੇਟੀ ਦੀ ਚੋਣ ਸਾਜ਼ਸ਼ ਤਹਿਤ ਨਹੀ ਕਰਵਾਈ ਜਾ ਰਹੀ : ਬ੍ਰਹਮਪੁਰਾ
ਸ਼੍ਰੋਮਣੀ ਕਮੇਟੀ ਦੀ ਚੋਣ ਸਾਜ਼ਸ਼ ਤਹਿਤ ਨਹੀ ਕਰਵਾਈ ਜਾ ਰਹੀ : ਬ੍ਰਹਮਪੁਰਾ
ਕਿਹਾ, ਮੋਦੀ ਸਰਕਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ
ਅੰਮਿ੍ਤਸਰ, 1 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੰਗ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿ੍ਹਆ ਜਾਵੇ, ਪਾਕਿਸਤਾਨ ਹਕੂਮਤ ਵਲੋਂ ਅਪਣੇ ਵਾਲੇ ਪਾਸੇ ਦਾ ਦਵਾਰ ਖੋਲ ਦਿਤਾ ਹੈ | ਇਸ ਵੇਲੇ ਕਰੋਨਾ ਦਾ ਮਾਰੂ ਅਸਰ ਕਰੀਬ ਖ਼ਤਮ ਹੋ ਰਿਹਾ ਹੈ ਅਤੇ ਦੇਸ਼ ਭਰ ਦੇ ਸਮੂਹ ਧਾਰਮਕ ਸਥਾਨ, ਅਦਾਰੇ ਖੁਲ੍ਹ ਗਏ ਹਨ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਇਕ ਸੋਚੀ ਸਮਝੀ ਸਾਜ਼ਸ਼ ਤਹਿਤ ਸਮੇਂ ਸਿਰ ਨਹੀਂ ਕਰਵਾਈਆਂ ਜਾ ਰਹੀਆਂ |
ਸ਼੍ਰੋਮਣੀ ਕਮੇਟੀ ਦੀ ਚੋਣ ਸਬੰਧੀ ਕੇਂਦਰ ਸਰਕਾਰ ਨੇ ਪਿਛਲੇੇ ਸਾਲ ਸਿੱਖ ਗੁਰਦਵਾਰਾ ਚੋਣ ਕਮਿਸ਼ਨ ਦੀ ਨਿਯੁਕਤੀ ਕੀਤੀ ਸੀ ਪਰ ਇਹ ਬੜਾ ਅਫ਼ਸੋਸ ਭਰਿਆ ਹੈ ਕਿ ਕੈਪਟਨ ਸਰਕਾਰ ਵਲੋਂ ਚੋਣ ਕਮਿਸ਼ਨ ਨੂੰ ਦਫ਼ਤਰ ਤੇ ਹੋਰ ਸਾਜੋ ਸਮਾਨ ਅਤੇ ਸਟਾਫ਼ ਹੀ ਮੁਹਈਆ ਨਹੀਂ ਕੀਤਾ ਜਿਸ ਕਾਰਨ ਸ਼ੱਕ ਦੀ ਸੂਈ ਹੁਕਮਰਾਨਾਂ 'ਤੇ ਜਾਂਦੀ ਹੈ ਕਿ ਉਹ ਬਾਦਲਾਂ ਨਾਲ ਰਲੇ ਹਨ ਜੋ ਸ਼੍ਰੋਮਣੀ ਕਮੇਟੀ ਦੀ ਚੋਣ ਕਰਵਾਉਣ ਦੇ ਪੱਖ ਵਿਚ ਨਹੀਂ | ਇਸ ਪ੍ਰਵਾਰ ਦਾ ਕਬਜ਼ਾ ਸਿੱਖ ਸੰਸਥਾ 'ਤੇ ਹੈ | ਬ੍ਰਹਮਪੁਰਾ ਨੇ ਕੇਂਦਰ ਤੇ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਕਿਸਾਨੀ ਮੰਗਾਂ ਜਾਣ-ਬੁਝ ਕੇ ਮੰਨੀਆਂ ਨਹੀਂ ਜਾ ਰਹੀਆਂ ਤਾਂ ਜੋ ਕਾਰਪੋਰੇਟ ਸੈਕਟਰ ਨੂੰ ਪ੍ਰਫੱੁਲਤ ਕੀਤਾ ਜਾ ਸਕੇ | ਦੇਸ਼ ਤੇ ਪੰਜਾਬ ਦਾ ਕਿਸਾਨ ਕਾਲੇ ਕਾਨੂੰਨਾਂ ਵਿਰੁਧ ਇਕ ਸਾਲ ਤੋਂ ਸੰਘਰਸ਼ ਕਰ ਰਿਹਾ ਹੈ | ਉਨ੍ਹਾਂ ਸੂਬਿਆਂ ਦੇ ਸਰਬਪੱਖੀ ਵਿਕਾਸ ਲਈ ਫ਼ੈਡਰਲ ਸਿਸਟਮ ਦੀ ਮੰਗ ਕੀਤੀ | ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਅਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਤਾਰਪੁਰ ਸਾਹਿਬ ਦਾ ਲਾਂਘੇ ਬਾਰੇ ਪੱਤਰ ਵੀ ਲਿਖਿਆ ਸੀ ਪਰ ਅਜੇ ਤਕ ਕੋਈ ਸੁਣਵਾਈ ਨਹੀਂ ਹੋਈ |
ਕੈਪਸ਼ਨ— ਏ ਐਸ ਆਰ ਬਹੋੜੂ— 1— 2 — ਰਣਜੀਤ ਸਿੰਘ ਬ੍ਰਹਮਪੁਰਾ |