ਟਿੱਪਰ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 3 ਸਾਲਾ ਬੱਚੀ ਸਮੇਤ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰ ਸਿਵਲ ਹਸਪਤਾਲ ਤੋਂ ਦਵਾਈ ਲੈ ਕੇ ਗੁਰਦਾਸਪੁਰ ਤੋਂ ਕਲਾਨੌਰ ਜਾ ਰਿਹਾ ਸੀ

Tipper-car collision kills five members of family, including 3-year-old girl

ਗੁਰਦਾਸਪੁਰ ( ਅਵਤਾਰ ਸਿੰਘ) ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਪਿੰਡ ਖੋਖਰ ਨੇੜੇ ਤੇਜ਼ ਰਫ਼ਤਾਰ ਟਿੱਪਰ  ਅਤੇ ਕਾਰ ਦੀ  ਦੇਰ ਰਾਤ  ਭਿਆਨਕ ਟੱਕਰ ਹੋ ਗਈ।

 

ਇਹ ਵੀ ਪੜ੍ਹੋ:ਕੋਵਿਡ ਦੇ ਚੱਲਦਿਆਂ ਜੂਨ 2021 ਦੌਰਾਨ GST ਤੋਂ 1087 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ

ਇਸ ਭਿਆਨਕ ਟੱਕਰ ਵਿੱਚ ਕਾਰ ਸਵਾਰ 4 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ 3 ਸਾਲਾਂ ਦੀ ਬੱਚੀ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਜਿਥੇ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ।

 

ਇਹ ਵੀ ਪੜ੍ਹੋ: ਜਲੰਧਰ ਦੀ ਕੈਮੀਕਲ ਫਾਈਬਰ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

 

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਸਿਵਲ ਹਸਪਤਾਲ ਤੋਂ ਦਵਾਈ ਲੈ ਕੇ ਗੁਰਦਾਸਪੁਰ ਤੋਂ ਕਲਾਨੌਰ ਜਾ ਰਿਹਾ ਸੀ ਅਤੇ ਸਾਹਮਣੇ ਤੋਂ ਆ ਰਹੇ ਇਕ ਟਿੱਪਰ   ਨਾਲ ਭਿਆਨਕ ਟੱਕਰ ਹੋ ਗਈ। 

 ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਇਕ ਤੇਜ਼ ਰਫ਼ਤਾਰ ਕਾਰ ਗੁਰਦਾਸਪੁਰ ਤੋਂ ਕਲਾਨੌਰ ਜਾ ਰਹੀ ਸੀ ਜਦੋਂ ਇਹ ਪਿੰਡ ਖੋਖਰ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਮਿੱਟੀ ਨਾਲ ਭਰੇ ਟਿੱਪਰ ਨਾਲ ਜਾ ਟਕਰਾਈ।

ਇਸ ਘਟਨਾ ਵਿਚ ਕਾਰ ਚਾਲਕ ਵਿਕਰਮ ਮਸੀਹ ਅਤੇ ਉਸ ਦੇ ਨਾਲ ਬੈਠੀਆਂ ਤਿੰਨ ਔਰਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਤਿੰਨ ਸਾਲਾ ਬੱਚੀ ਕ੍ਰਿਸਟਸ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ  ਦਾਖਲ ਕਰਵਾਇਆ ਗਿਆ ਜਿਥੇ ਬੱਚੀ ਨੇ ਵੀ ਦਮ ਤੋੜ ਦਿੱਤਾ।

ਉਹਨਾਂ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।