ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਓਟ ਆਸਰਾ ਲੈਣ ਆਏ ਹਨ।

Laljit Singh Bhullar At Darbar Sahib

ਅੰਮ੍ਰਿਤਸਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਹਨਾਂ ਨੇ ਪਰਿਵਾਰ ਦੀ ਚੜਦੀ ਕਲਾ ਵਾਸਤੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਹਾਜ਼ਰੀ ਭਰੀ। ਉਹਨਾਂ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਓਟ ਆਸਰਾ ਲੈਣ ਆਏ ਹਨ।

Laljit Singh Bhullar At Darbar Sahib

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ਨਾਲ ਲੋਕਾਂ ਨੂੰ ਦਿੱਤੀਆਂ ਗਈਆਂ ਹਰ ਤਰ੍ਹਾਂ ਦੀਆਂ ਗਾਰੰਟੀਆ ਪੂਰੀਆਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜਲਦ ਹੀ ਪੰਜਾਬ ਦਾ ਖਜ਼ਾਨਾ ਭਰ ਉਸ ਨੂੰ ਪਹਿਲਾਂ ਵਾਂਗ ਲੀਹ ’ਤੇ ਲਿਆਂਦਾ ਜਾਵੇਗਾ।

Laljit Singh Bhullar At Darbar Sahib

ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਉਹੀ ਗੱਲ ਕਰਦੇ ਹਨ, ਜੋ ਉਹ ਪੂਰਾ ਕਰ ਸਕਦੇ ਹਨ ਜਦਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਸੁਪਨੇ ਦਿਖਾਏ ਪਰ ਸਰਕਾਰਾਂ ਬਣਨ ’ਤੇ ਉਹਨਾਂ ਨੂੰ ਲੁੱਟਿਆ ਹੀ ਹੈ। ਇਹੀ ਕਾਰਨ ਹੈ ਕਿ ਲੋਕ ਇਹਨਾਂ ਤੋਂ ਨਫ਼ਰਤ ਕਰਦੇ ਹਨ।

Laljit Singh Bhullar At Darbar Sahib

ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਬਾਰੇ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਭਾਜਪਾ ਵਿਚ ਸਨ, 3-4 ਮਹੀਨਿਆਂ ਲਈ ਉਹਨਾਂ ਨੇ ਸਿਰਫ਼ ਨਾਟਕ ਕੀਤਾ ਸੀ। ਭੁੱਲਰ ਨੇ ਕਿਹਾ ਕਿ ਪੰਜਾਬ ਦੇ ਟਰਾਸਪੋਰਟ ਵਿਭਾਗ ਨੇ 104% ਮਾਲੀਆ ਵਧਾ ਕੇ ਦਿਖਾਇਆ ਹੈ, ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਮਾਲੀਆ ਵਿਚ ਟਰਾਸਪੋਰਟ ਵਿਭਾਗ ਦਾ ਵੱਡਾ ਯੋਗਦਾਨ ਦੇਖਣ ਨੂੰ ਮਿਲੇਗਾ।