ਮੋਗਾ ਤੋਂ ਦਿੱਲੀ ਏਅਰਪੋਰਟ ਤੱਕ ਵੋਲਵੋ ਬੱਸ ਸੇਵਾ ਸ਼ੁਰੂ, ਵਿਧਾਇਕਾ ਡਾ. ਅਮਨਦੀਪ ਅਰੋੜਾ ਨੇ ਦਿਤੀ ਹਰੀ ਝੰਡੀ 

ਏਜੰਸੀ

ਖ਼ਬਰਾਂ, ਪੰਜਾਬ

ਨਿੱਜੀ ਟਰਾਂਸਪੋਰਟ ਮਾਫ਼ੀਆ ਨੂੰ ਜੜ੍ਹੋਂ ਪੁੱਟਣ ਲਈ ਇਹ ਮੁਹਿੰਮ ਸ਼ੁਰੂ ਕਰਨ ਲਈ ਅਸੀਂ ਮਾਨ ਸਰਕਾਰ ਦੇ ਧੰਨਵਾਦੀ ਹਾਂ।

Volvo bus service starts from Moga to Delhi Airport Amandeep Arora gave the green signal

ਮੋਗਾ: ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ 'ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਨੇ ਹਾਲ ਹੀ 'ਚ ਸੂਬੇ 'ਚ ਦਿੱਲੀ ਏਅਰਪੋਰਟ ਤੱਕ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਹੈ। ਇਹ ਬੱਸਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿੱਲੀ ਹਵਾਈ ਅੱਡੇ ਤੱਕ ਇਹ ਸੇਵਾ ਪ੍ਰਦਾਨ ਕਰਨਗੀਆਂ।

ਦੂਜੇ ਪਾਸੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਤੋਂ ਦਿੱਲੀ ਜਾਣ ਵਾਲੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ 'ਤੇ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਦਾ ਕਿਰਾਇਆ ਬਹੁਤ ਘੱਟ ਹੋਵੇਗਾ। ਨਿੱਜੀ ਟਰਾਂਸਪੋਰਟ ਮਾਫ਼ੀਆ ਨੂੰ ਜੜ੍ਹੋਂ ਪੁੱਟਣ ਲਈ ਇਹ ਮੁਹਿੰਮ ਸ਼ੁਰੂ ਕਰਨ ਲਈ ਅਸੀਂ ਮਾਨ ਸਰਕਾਰ ਦੇ ਧੰਨਵਾਦੀ ਹਾਂ। ਵੋਲਵੋ ਬੱਸਾਂ ਦਾ ਕਿਰਾਇਆ 1160 ਰੁਪਏ ਹੈ ਜਦਕਿ ਪ੍ਰਾਈਵੇਟ ਬੱਸਾਂ ਦਾ ਕਿਰਾਇਆ 3000 ਰੁਪਏ ਪ੍ਰਤੀ ਯਾਤਰੀ ਹੈ।