Moga Accident : ਮੋਗਾ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌ+ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga Accident : ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਿਆ ਹੈ

ਮ੍ਰਿਤਕ ਜੈ ਪ੍ਰਕਾਸ਼ ਦੀ ਫਾਈਲ ਫੋਟੋ

Moga Accident : ਮੋਗਾ ਬਰਨਾਲਾ ਬਾਈਪਾਸ ਪਿੰਡ ਬੁੱਟਰ ’ਤੇ ਵਾਪਰਿਆ ਦਰਦਨਾਕ ਹਾਦਸੇ ’ਚ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਅਗੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਜੈ ਪ੍ਰਕਾਸ਼ ਪੁੱਤਰ ਜਗਨ ਨਾਥ ਐਫ਼ ਸੀ ਆਈ ਵਿਭਾਗ ਬੱਧਨੀ ਕਲਾਂ ਵਿਚ ਸਹਾਇਕ ਗ੍ਰੇਡ ਵਨ ਵਿਚ ਤੈਨਾਤ ਸੀ।  ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਿਆ ਹੈ। 
ਘਟਨਾ ਦੇ ਤੁਰੰਤ ਬਾਅਦ ਟੱਕਰ ਮਾਰਨ ਵਾਲਾ ਕਾਰ ਚਾਲਕ ਮੋਟਰਸਾਈਕਲ ਸਵਾਰ ਨੂੰ ਆਪ ਹੀ ਲੈਕੇ ਮੋਗਾ ਦੇ ਸਿਵਲ ਹਸਪਤਾਲ ’ਚ ਪਹੁੰਚਿਆ।  ਜਿੱਥੇ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਨੂੰ ਕੀਤਾ ਮ੍ਰਿਤਕ ਘੋਸ਼ਿਤ ਕੀਤਾ ਦਿੱਤਾ ਹੈ। ਪੁਲਿਸ ਨੇ ਕਾਰ ਨੂੰ ਆਪਣੇ ਕਬਜੇ ਵਿਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

(For more news apart from  A speeding car hit motorcyclist in Moga, died News in Punjabi, stay tuned to Rozana Spokesman)