ਮਾਨਸੂਨ ਆਪਣੇ ਆਮ ਸਮੇਂ ਤੋਂ ਛੇ ਦਿਨ ਪਹਿਲਾਂ ਪੂਰੇ ਭਾਰਤ ਵਿੱਚ ਪਹੁੰਚ ਗਿਆ: ਮੌਸਮ ਵਿਭਾਗ

ਏਜੰਸੀ

ਖ਼ਬਰਾਂ, ਪੰਜਾਬ

ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ

file photoMonsoon reached across India six days ahead of its normal time: Meteorological Department

 

ਮੁਹਾਲੀ : ਮਾਨਸੂਨ ਨੇ ਪੂਰੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸੂਨ 1 ਜੁਲਾਈ ਤੱਕ ਪੰਜਾਬ ਦੇ ਲੁਧਿਆਣਾ ਅਤੇ ਰਾਜਪੁਰਾ ਪਹੁੰਚ ਗਿਆ ਸੀ, ਜਦੋਂ ਕਿ 2 ਜੁਲਾਈ ਨੂੰ ਮਾਨਸੂਨ ਨੇ ਪੂਰੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਇੱਕ ਹੀ ਦਿਨ ਵਿੱਚ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸੂਨ ਨੇ ਇੱਕ ਦਿਨ ਵਿੱਚ 250 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਇਸ ਸਭ ਦੇ ਵਿਚਕਾਰ ਪੰਜਾਬ 'ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

ਪਿਛਲੇ ਦਿਨਾਂ ਦੌਰਾਨ ਲੁਧਿਆਣਾ ਵਿੱਚ ਕਰੀਬ 47 ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਐੱਮ.ਐੱਮ. ਮੀਂਹ ਪਿਆ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।