Jalandhar News : ਜਲੰਧਰ ਤੋਂ ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਫਿਰ ਮਾਰੀ ਪਲਟੀ , ਬਾਗ਼ੀ ਧੜੇ 'ਚ ਵਾਪਸ ਆਏ ਸੁਰਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' 'ਚ ਕਰਵਾਇਆ ਸੀ ਸ਼ਾਮਲ

Surjit Kaur

Jalandhar News : ਜਲੰਧਰ ਜ਼ਿਮਨੀ ਚੋਣ 'ਚ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਡਰਾਮਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅੱਜ ਦੇਰ ਸ਼ਾਮ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਹੈ। ਸੁਰਜੀਤ ਕੌਰ ਦੀ ਸ਼ਮੂਲੀਅਤ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਰਵਾਈ ਹੈ।

ਦਰਅਸਲ 'ਚ ਮੰਗਲਵਾਰ ਦੁਪਹਿਰ ਨੂੰ ਸੁਰਜੀਤ ਕੌਰ ਅਚਾਨਕ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ ਸੀ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ਪਾਰਟੀ 'ਚ ਸ਼ਾਮਿਲ ਕਰਵਾਇਆ ਸੀ ਪਰ ਸੁਰਜੀਤ ਕੌਰ ਨੇ ਫਿਰ ਪਲਟੀ ਮਾਰ ਦਿੱਤੀ ਹੈ। 

ਦੱਸ ਦੇਈਏ ਕਿ ਸੁਰਜੀਤ ਕੌਰ ,ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰ ਚੁੱਕੀ ਹੈ। ਜਲੰਧਰ ਸੀਟ 'ਤੇ 10 ਜੁਲਾਈ ਨੂੰ ਵੋਟਿੰਗ ਹੋਣੀ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ।