Bikram Singh Majithia ਦਾ 4 ਦਿਨ ਦਾ ਰਿਮਾਂਡ ਹੋਰ ਵਧਿਆ
ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
Bikram Singh Majithia's 4-day remand extended
Bikram Singh Majithia's 4-day remand extended: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕੀਤਾ ਹੈ। ਮੋਹਾਲੀ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ ਹੈ। ਬਿਕਰਮ ਮਜੀਠੀਆ ਨੂੰ ਐਤਵਾਰ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਹੈ।
ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਪ੍ਰੀਤਇੰਦਰਪਾਲ ਸਿੰਘ ਨੇ ਵੱਡੇ ਖੁਲਾਸੇ ਕੀਤੇ ਹਨ। ਸਰਕਾਰੀ ਵਕੀਲ ਪ੍ਰੀਤਇੰਦਰਪਾਲ ਸਿੰਘ ਨੇ ਕਿਹਾ ਹੈ ਕਿ ਸ਼ਿਮਲਾ 'ਚ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ। 2016-17 ਵਿੱਚ ਬੈਂਕ ਖ਼ਾਤਿਆਂ ਵਿੱਚ 161 ਕਰੋੜ ਰੁਪਏ ਜਮ੍ਹਾਂ ਹੋਏ ਹਨ। ਸਰਕਾਰੀ ਵਕੀਲ ਨੇ ਕਿਹਾ ਹੈਕਿ ਗਨੀਵ ਕੌਰ ਦੀ ਕਾਲੋਨੀ ਵਿੱਚ 25 ਫੀਸਦ ਹਿੱਸੇਦਾਰੀ ਹੈ।
ਸਰਕਾਰੀ ਵਕੀਲ ਨੇ ਕਿਹਾ ਹੈਕਿ ਗੋਰਖਪੁਰ ਜਾਂਚ ਲਈ ਮਜੀਠੀਆ ਨੂੰ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਜੀਲੈਂਸ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਜਾਂਚ ਕਰ ਰਹੀ ਹੈ।