Ferozpur News: ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨੀ ਡਰੋਨ ਹਮਲੇ ’ਚ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ
ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਦੀ ਪਾਕਿਸਤਾਨੀ ਡਰੋਨ ਹਮਲੇ ਵਿਚ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
Ferozpur News: 6-7 ਮਈ ਦੀ ਰਾਤ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਸ਼ੁਰੂ ਹੋਇਆ ਸੀ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਵਿਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ਉਤੇ ਮਿਜ਼ਾਈਲੀ ਹਮਲਾ ਕੀਤਾ ਸੀ। ਇਸ ਮਗਰੋਂ ਪਾਕਿਸਤਾਨ ਵੱਲੋਂ ਵੀ ਭਾਰਤ ਵਿਚ ਮਿਜ਼ਾਈਲਾਂ ਤੇ ਡਰੋਨ ਦਾਗ਼ੇ ਗਏ ਸਨ। ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਖਾਈ ਫ਼ੇਮ ਵਿਚ 9 ਮਈ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਹਮਲੇ ਵਿਚ ਇਕ ਪਰਿਵਾਰ ਗੰਭੀਰ ਜ਼ਖ਼ਮੀ ਹੋਇਆ ਸੀ। ਇਸ ਹਮਲੇ ਵਿਚ 50 ਸਾਲਾ ਸੁਖਵਿੰਦਰ ਕੌਰ ਦੀ ਮੌਤ ਹੋ ਗਈ ਸੀ ਜਦਕਿ ਉਸ ਦਾ ਪਤੀ ਲਖਵਿੰਦਰ ਸਿੰਘ ਤੇ ਪੁੱਤਰ ਜਸਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਸਨ।
ਦੱਸ ਦੇਈਏ ਕਿ ਇਸ ਹਮਲੇ ਵਿਚ ਜ਼ਖ਼ਮੀ ਲਖਵਿੰਦਰ ਸਿੰਘ ਦਾ ਡੀਐਮਸੀ ਹਸਪਤਾਲ ਲੁਧਿਆਣਾ ਵਿਚ ਲਖਵਿੰਦਰ ਸਿੰਘ ਦਾ ਇਲਾਜ ਚਲ ਰਿਹਾ ਸੀ। ਬੀਤੀ ਰਾਤ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਦੀ ਪਾਕਿਸਤਾਨੀ ਡਰੋਨ ਹਮਲੇ ਵਿਚ ਪਹਿਲਾਂ ਹੀ ਮੌਤ ਹੋ ਚੁੱਕੀ ਹੈ।