ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ : ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ.............

Sadhu Singh Dharamsot

ਚੰਡੀਗੜ੍ਹ : ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਸਰਕਾਰੀ ਸੇਵਾ ਨਿਭਾ ਰਹੇ ਅਨੁਸੂਚਿਤ ਜਾਤੀ ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਂਖਵਾਂਕਰਨ ਮੁੜ ਬਹਾਲ ਕਰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਨਵਾਦ ਕੀਤਾ ਹੈ। ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਵਰਗਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਲੋਂ ਸੂਬੇ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ /ਅਧਿਕਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਤਰੱਕੀ ਰਾਹੀਂ ਅਸਾਮੀਆਂ ਭਰਨ ਵਿਚ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿਚ 14 ਫ਼ੀ ਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿਚ 20 ਫ਼ੀ ਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕਰਨ ਦੀ ਮਨਜ਼ੂਰੀ ਦਿਤੀ ਹੈ।  ਸ. ਧਰਮਸੋਤ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ/ਅਧਿਕਾਰੀਆਂ ਦੀ ਵਿਭਿੰਨ ਐਸੋਸੀਏਸ਼ਨਾਂਦੀ ਇਹ ਲੰਮੇ ਸਮੇਂ ਤੋਂ ਮੰਗ ਸੀ, ਜਿਸ ਨੂੰ ਕੈਪਟਨ ਸਰਕਾਰ ਨੇ ਪੂਰਾ ਕਰ ਕੇ ਲੋਕਾਂ ਦਾ ਦਿਲ ਜਿੱਤਿਆ ਹੈ।

ਉਨ੍ਹਾਂ ਕਿਹਾ ਕਿ ਇਹ ਰਾਖਵਾਂਕਰਨ ਮੁੜ ਬਹਾਲ ਕਰਨ ਲਈ ਪਿਛਲੇ ਕਾਫ਼ੀ ਸਮੇਂ ਤੋਂ ਯਤਨ ਜਾਰੀ ਸਨ  ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ। ਸ. ਧਰਮਸੋਤ ਨੇ ਮੱਖ ਮੰਤਰੀ ਦੇ ਨਾਲ-ਨਾਲ ਰਾਖਵਾਂਕਰਨ ਮੁੜ ਬਹਾਲ ਕਰਨ 'ਚ ਸਹਿਯੋਗ ਦੇਣ ਲਈ ਅਪਣੇ ਸਾਥੀ ਮੰਤਰੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧਨਵਾਦ ਵੀ ਕੀਤਾ।