ਪੀ.ਐਸ.ਯੂ. ਦੀ ਭੁੱਖ ਹੜਤਾਲ ਦੂਜੇ ਦਿਨ 'ਚ ਦਾਖ਼ਲ
ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਵਿਦਿਆਰਥੀਆਂ ਦੀ ਪੀ.ਟੀ.ਏ. ਫੰਡ ਖਿਲਾਫ ਭੁੱਖ ਹੜਤਾਲ ਦੂਜੇ ਦਿਨ 'ਚ ਸ਼ਾਮਿਲ ਹੋ ਗਈ ਹੈ..............
ਨਾਭਾ : ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਵਿਦਿਆਰਥੀਆਂ ਦੀ ਪੀ.ਟੀ.ਏ. ਫੰਡ ਖਿਲਾਫ ਭੁੱਖ ਹੜਤਾਲ ਦੂਜੇ ਦਿਨ 'ਚ ਸ਼ਾਮਿਲ ਹੋ ਗਈ ਹੈ। ਜਿਸ ਵਿੱਚ ਮੁੱਖ ਤੌਰ ਤੇ ਅਮਨਦੀਪ ਕੌਰ, ਧਰਮਵੀਰ ਸਿੰਘ, ਦਲਵੀਰ ਸਿੰਘ, ਭੁਪਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਹਿੱਸਾ ਲਿਆ। ਅੱਜ ਦੀ ਭੁੱਖ ਹੜਤਾਲ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ਸੂਬਾ ਕਮੇਟੀ ਮੈਂਬਰ ਗੁਰਸੇਵਕ ਸਿੰਘ, ਜਿਲ੍ਹਾ ਆਗੂ ਖੁਸਵਿੰਦਰ ਸਿੰਘ ਤੇ ਹਰਜੀਤ ਸਿੰਘ ਨੇ ਕਿਹਾ ਕਿ ਰਿਪੁਦਮਨ ਕਾਲਜ ਵਲੋਂ ਪੋਸਟਮੈਟਿਕ੍ਰ ਸਕਾਲਰਸ਼ਿਪ ਨੂੰ ਸੰਸਥਾ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਵਿਦਿਆਰਥੀ ਲਗਾਤਾਰ ਪਿਛਲੀ 16 ਜੁਲਾਈ ਤੋਂ ਸੰਘਰਸ ਕਰ ਰਹੇ ਹਨ।
ਵਿਦਿਆਰਥੀਆਂ ਦੁਆਰਾ ਭੁੱਖ ਹੜਤਾਲ ਦੂਜੇ ਦਿਨ ਜਾਰੀ ਰੱਖਦੇ ਹੋਏ ਹੋਏ ਜਨਤਕ ਅਤੇ ਜਮਹੂਰੀ ਜੱਥੇਬੰਦੀਆਂ ਨੂੰ ਅਤੇ ਪੂਰੇ ਜਿਲ੍ਹੇ ਦੇ ਵਿਦਿਆਰਥੀਆਂ ਨੂੰ ਇਸ ਵਿੱਚ ਸ਼ਾਮਲ ਕਰਦੇ ਹੋਏ 2 ਅਗਸਤ 2018 ਨੂੰ ਐਸ.ਡੀ.ਐੱਮ. ਨਾਭਾ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਅੱਜ ਦੀ ਭੁੱਖ ਹੜਤਾਲ ਅਤੇ ਵਿਦਿਆਰਥੀਆਂ ਦੇ ਸੰਘਰਸ ਦੀ ਹਿਮਾਇਤ ਵਿੱਚ ਟੈਕਨੀਕਲ ਸਰਵਿਸ ਯੂਨੀਅਨ ਹਿਰਾਵਲ ਦਸਤਾ ਗਰੁੱਪ ਵੱਲੋਂ
ਗੁਰਚਰਨ ਸਿੰਘ ਤੇ ਬਲਵਿੰਦਰ ਸਿੰਘ ਅਪਣੇ ਸਾਥੀਆਂ ਸਮੇਤ ਪਹੁੰਚੇ ਅਤੇ ਉਨ੍ਹਾਂ ਦੁਆਰਾ ਹਰ ਸੰਭਵ ਸਹਿਯੋਗ ਅਤੇ ਇਸ ਸੰਘਰਸ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ, ਧਨਵੰਤ ਸਿੰਘ, ਹੁਸਨਜੀਤ ਸਿੰਘ, ਗੁਰਧਿਆਨ ਸਿੰਘ, ਬੇਅੰਤ ਕੌਰ, ਮਨਪ੍ਰੀਤ ਕੌਰ, ਏਕਮ ਆਦਿ ਨੇ ਵੀ ਸੰਬੋਧਨ ਕੀਤਾ।