ਨਸ਼ਿਆਂ ਦੀ ਰੋਕਥਾਮ ਲਈ ਮੋਬਾਈਲ ਵੈਨ ਦੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਸਤ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ..............

Flagging the mobile van and leaving it

ਸ੍ਰੀ ਮੁਕਤਸਰ ਸਾਹਿਬ : ਅਗਸਤ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਹੈਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਮਨਜੀਤ ਸਿੰਘ ਢੇਸੀ, ਸੀਨੀਅਰ ਕਪਤਾਨ ਪਿਲਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਸ ਸਮੇਂ ਜ਼ਿਲ੍ਹਾ ਪੁਲਿਸ ਮੁਖੀ ਨੇ ਦਸਿਆ ਕਿ ਇਸ ਵੈਨ 'ਤੇ ਵਿਸ਼ੇਸ਼ ਮੁਹਾਰਤ ਹਾਸਿਲ ਜ਼ਿਲ੍ਹਾ ਪੁਲਿਸ ਦੇ ਚਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ

ਜੋ ਸਾਰੇ ਜ਼ਿਲ੍ਹੇ ਦੇ ਪਿੰਡਾਂ, ਕਸਬਿਆਂ, ਮੁਹੱਲਿਆਂ ਵਿਚ ਜਾ ਕੇ, ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੁਕ ਕਰਨਗੇ ਅਤੇ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ, ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ਾ ਛੁਡਵਾਉਣ ਲਈ ਦਾਖਲ ਕਰਵਾਉਣ ਦਾ ਉਪਰਾਲਾ ਕਰਨਗੇ।  ਇਸ ਵੈਨ ਨੂੰ ਇੱਕ ਪ੍ਰੋਜੈਕਟਰ, ਸਾਊਂਡ ਸਿਸਟਮ ਆਦਿ ਨਾਲ ਲੈੱਸ ਕੀਤਾ ਗਿਆ ਹੈ ਜਿਸ ਦੀ ਮੱਦਦ ਨਾਲ ਪਿੰਡਾਂ, ਕਸਬਿਆਂ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਸੇਵਨ ਦੇ ਮਾੜੇ ਨਤੀਜਿਆਂ

ਦੇ ਸਬੰਧ ਵਿੱਚ ਬਣੀਆਂ ਛੋਟੀਆਂ-ਛੋਟੀਆਂ ਫਿਲਮਾਂ ਵਿਖਾ ਕੇ, ਨਸ਼ਿਆਂ ਵਿਰੁੱਧ ਜਾਗਰੁਕ ਕੀਤਾ ਜਾਵੇਗਾ ਤਾਂ ਜ਼ੋ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹੇ ਅਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ। ਜਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਅਤੇ ਪੰਜਾਬ ਨੂੰ ਪੂਰੀ ਤਰਾਂ ਨਸ਼ਾ ਮੁਕਤ ਬਣਾਉਣ ਲਈ, ਉਹ ਵੀ ਆਪਣਾ ਯੋਗਦਾਨ ਪਾਉਣ ਅਤੇ ਪੁਲਿਸ ਦਾ ਸਹਿਯੋਗ ਦੇਣ।