ਜੈਸੀ ਕਾਂਗੜ ਦੀ ਅਗਵਾਈ 'ਚ 'ਇਕ ਰੁੱਖ ਸੌ ਸੁੱਖ' ਮੁਹਿੰਮ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਯੂਥ ਕਾਂਗਰਸ ਵੱਲੋਂ ਪਿੰਡ ਕੋਇਰ ਸਿੰਘ ਵਾਲਾ ਵਿਖੇ ਸਮਾਗਮ ਕੀਤਾ ਗਿਆ................

Jesse Kangar With Others

ਭਾਈ ਰੂਪਾ  : ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਯੂਥ ਕਾਂਗਰਸ ਵੱਲੋਂ ਪਿੰਡ ਕੋਇਰ ਸਿੰਘ ਵਾਲਾ ਵਿਖੇ ਸਮਾਗਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸਪੁੱਤਰ ਹਰਮਨਵੀਰ ਸਿੰਘ ਜੈਸੀ ਕਾਂਗੜ ਨੇ ਕੀਤੀ। ਸਮਾਗਮ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਲਈ ਹਲਕਾ ਵਿੱਚ 'ਇਕ ਰੁੱਖ ਸੌ ਸੁੱਖ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਆਗਾਜ਼ ਉਨ੍ਹਾਂ ਪੌਦਾ ਲਗਾ ਕੇ ਕੀਤਾ। ਇਸ ਮੌਕੇ ਹਲਕਾ ਪ੍ਰਧਾਨ ਜਗਜੀਤ ਸਿੰਘ ਬਰਾੜ, ਜਸਕਰਨ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਗੁਰਮੁੱਖ ਬਰਾੜ, ਸੰਮਾ ਸਿੱਧੂ, ਨਿਰਮਲ ਸਿੰਘ ਆੜਤੀਆ, ਬਲਵਿੰਦਰ ਸਿੰਘ ਜੈਲਦਾਰ, ਹਰਬੰਸ ਸਿੰਘ, ਸੁਖਦੇਵ ਸਿੰਘ, ਮੱਖਣ ਸਿੰਘ,

ਵੀਰ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ, ਰਾਮ ਬਰਾੜ, ਕਮਲ ਬਰਾੜ, ਸੋਨੂੰ ਬਰਾੜ, ਸਿਕੰਦਰ ਬਰਾੜ, ਗੁਰਮਿੰਦਰ ਸਿੰਘ, ਮੁਖਤਿਆਰ ਸਿੰਘ ਆਦਿ ਹਾਜਰ ਸਨ। ਜੈਸੀ ਕਾਂਗੜ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਹਲਕੇ ਦੇ ਸਾਰੇ ਪਿੰਡਾਂ ਵਿੱਚ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੌਦੇ ਵੰਡੇ ਜਾਣਗੇ। ਇਸ ਮੌਕੇ ਉਨ੍ਹਾਂ ਪਿੰਡ ਵਿਖੇ ਇਕ ਹਜਾਰ ਪੌਦੇ ਵੰਡੇ। ਇਸ ਉਪਰੰਤ ਜੈਸੀ ਕਾਂਗੜ ਨੇ ਲੋਕਾਂ ਦੀਆਂ ਮੁਸਕਲਾਂ ਵੀ ਸੁਣੀਆਂ।