ਭਾਈ ਸਰਫ਼ਰਾਜ਼ ਦੇ ਜਥੇ ਨੂੰ SGPC ਵਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਨੂੰ ਮਾਸਿਕ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ। 

ਭਾਈ ਸਰਫ਼ਰਾਜ਼ ਦੇ ਜਥੇ ਨੂੰ SGPC ਵਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿਤੀ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ (ਚਰਨਜੀਤ ਸਿੰਘ): ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫ਼ਰਾਜ਼ ਨੂੰ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਦੀ ਰਾਸ਼ੀ ਪ੍ਰਦਾਨ ਕੀਤੀ ਗਈ।

 

ਸਹਾਇਤਾ ਰਾਸ਼ੀ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਭਾਈ ਮਰਦਾਨਾ ਦੇ ਪ੍ਰਵਾਰ ਦੀ ਆਰਥਕ ਮੰਦਹਾਲੀ ਦੀ ਖ਼ਬਰ ਰੋਜ਼ਾਨਾ ਸਪੋਕਸਮੈਨ ਅਤੇ ਸਪੋਕਸਮੈਨ ਟੀਵੀ ਨੇ ਪ੍ਰਮੁਖਤਾ ਨਾਲ ਅਪਣੇ ਪਾਠਕਾਂ ਨੂੰ ਪੜ੍ਹਾਈ ਤੇ ਦਰਸ਼ਕਾਂ ਨੂੰ ਦਿਖਾਈ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਨਿਜੀ ਦਿਲਚਸਪੀ ਦਿਖਾਉਂਦਿਆਂ ਭਾਈ ਸਰਫ਼ਰਾਜ਼ ਨੂੰ ਆਰਥਕ ਮਦਦ ਲਈ ਯਤਨ ਕੀਤੇ ਸਨ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਨੂੰ ਮਾਸਿਕ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ। 

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਜੇ ਦੀਵਾਨ ਸਮੇਂ ਇਹ ਪ੍ਰਵਾਨਤ ਸਬੰਧਤਾਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ 21 ਹਜ਼ਾਰ ਰੁਪਏ ਦੀ ਇਹ ਸਹਾਇਤਾ ਹਰ ਮਹੀਨੇ ਭਾਈ ਸਰਫ਼ਰਾਜ਼ ਦੇ ਜਥੇ ਨੂੰ ਦਿਤੀ ਜਾਇਆ ਕਰੇਗੀ। ਇਸ ਤੋਂ ਇਲਾਵਾ ਭਾਈ ਸਰਫ਼ਰਾਜ਼ ਦੀ ਮਾਤਾ ਦੇ ਇਲਾਜ ਲਈ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵਲੋਂ ਦਿਤੀ ਗਈ।