ਮੁੱਖ ਮੰਤਰੀ ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ
ਟਾਊਨ ਐਂਡ ਕੰਟਰੀ ਪਲਾਨਿੰਗ ਨੂੰ ਸਾਰੇ ਮਾਸਟਰ ਪਲਾਨ ਵਿਚ ਰੈੱਡ ਕੈਟਾਗਿਰੀ ਵਾਲੇ ਉਦਯੋਗ ਲਈ ਵੱਖਰੇ ਜ਼ੋਨ ਦੀ ਵਿਵਸਥਾ ਕਰਨ ਲਈ ਆਖਿਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀ ਨੀਤੀ ਦੇ ਤਹਿਤ ਸੀ.ਐਲ.ਯੂ., ਲਾਲ ਲਕੀਰ ਜਾਂ ਘੱਟੋ-ਘੱਟ 6 ਕਰਮ (30-33 ਫੁੱਟ) ਪਹੁੰਚ ਮਾਰਗ ਦੀ ਨੇੜਲੀ ਆਬਾਦੀ (ਘੱਟੋ-ਘੱਟ 50 ਪੱਕੇ ਮਕਾਨ) ਲਈ ਕ੍ਰਮਵਾਰ 100 ਮੀਟਰ ਅਤੇ 250 ਮੀਟਰ ਦੂਰੀ ਉਤੇ ਗਰੀਨ ਅਤੇ ਆਰੇਂਜ ਇੰਡਸਟਰੀ ਲਈ ਲਾਗੂ ਹੋਣ ਯੋਗ ਹੋਵੇਗਾ।
ਹੋਰ ਪੜ੍ਹੋ: ਸ਼ਾਹਰੁਖ਼ ਖ਼ਾਨ ਨੇ 'ਕਬੀਰ ਖ਼ਾਨ' ਬਣ ਕੇ ਵਧਾਇਆ ਮਹਿਲਾ ਹਾਕੀ ਟੀਮ ਦਾ ਹੌਂਸਲਾ, ਕਿਹਾ 'ਗੋਲਡ ਲੈ ਕੇ ਆਉਣਾ'
ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਨੂੰ ਰੈੱਡ ਕੈਟਾਗਰੀ ਵਾਲੇ ਉਦਯੋਗ ਦੀ ਨਜ਼ਰਸਾਨੀ ਕਰਨ ਲਈ ਆਖਿਆ ਅਤੇ ਸਾਰੇ ਮਾਸਟਰ ਪਲਾਨ ਵਿਚ ਅਜਿਹੇ ਉਦਯੋਗ ਲਈ ਵੱਖ ਜ਼ੋਨਾਂ ਦੀ ਵਿਵਸਥਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਮੋਹਾਲੀ ਵਿਚ ਮੈਡੀਕਲ ਆਕਸੀਜਨ ਮੈਨੂਫੈਕਚਰਿੰਗ ਪਲਾਂਟ ਦੇ ਵਿਸਥਾਰ ਲਈ ਵਿਸ਼ੇਸ਼ ਇਜਾਜ਼ਤ ਦਿੱਤੀ। ਉਨ੍ਹਾਂ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਅਜਿਹੇ ਸਾਰੇ ਪਲਾਂਟਾਂ ਨੂੰ ਖੁੱਲ੍ਹਾ ਸਹਿਯੋਗ ਦੇਣ ਲਈ ਆਖਿਆ ਤਾਂ ਕਿ ਮੈਡੀਕਲ ਆਕਸੀਜਨ ਦੇ ਉਤਪਾਦਨ ਨੂੰ ਹੁਲਾਰਾ ਦਿੱਤਾ ਜਾ ਸਕੇ।
ਹੋਰ ਪੜ੍ਹੋ: ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਉਜਾਗਰ ਕਰਨ ਲਈ CM ਵੱਲੋਂ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ
ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੀ 42ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਜੋ ਇਸ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਸਾਰੇ ਰੈੱਡ, ਗਰੀਨ ਅਤੇ ਆਰੇਂਜ ਇੰਡਸਟਰੀਅਲ ਯੂਨਿਟਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਜੀਰੋ ਡਿਸਚਾਰਜ ਜਾਂ ਸੋਧੇ ਹੋਏ ਪਾਣੀ ਦੀ ਵਰਤੋਂ ਲਈ ਸੰਭਾਵਿਤ ਵਰਤੋਂਕਾਰਾਂ ਦੀ ਸਹਿਮਤੀ ਹੋਣੀ ਚਾਹੀਦੀ ਹੈ।
ਹੋਰ ਪੜ੍ਹੋ: ਟੋਕੀਉ ਉਲੰਪਿਕ: ਡਿਸਕਸ ਥਰੋਅ ਵਿਚ ਮੈਡਲ ਨਹੀਂ ਜਿੱਤ ਸਕੀ ਕਮਲਪ੍ਰੀਤ, ਫਾਈਨਲ ਵਿਚ 6ਵੇਂ ਸਥਾਨ 'ਤੇ ਰਹੀ
ਇਕ ਹੋਰ ਫੈਸਲੇ ਵਿਚ ਮੁੱਖ ਮੰਤਰੀ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਦੀ ਨਿਗਮ ਹੱਦ ਤੋਂ ਚਾਰ ਕਿਲੋਮੀਟਰ ਦੀ ਦੂਰੀ, ਨਿਗਮ ਵਾਲੇ ਸ਼ਹਿਰਾਂ ਅਤੇ ਕਲਾਸ-ਏ ਸ਼ਹਿਰਾਂ ਤੋਂ ਤਿੰਨ ਕਿਲੋਮੀਟਰ ਅਤੇ ਬਾਕੀ ਸ਼ਹਿਰਾਂ ਤੋਂ 2 ਕਿਲੋਮੀਟਰ ਦੂਰੀ ਉਤੇ ਹਾਈਵੇਅ ਨਾਲ ਮਿਕਸਡ ਲੈਂਡ ਯੂਜ਼ ਜ਼ੋਨਾਂ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਇਜਾਜ਼ਤ ਦੇ ਦਿੱਤੀ ਹੈ।ਇਹ ਫੈਸਲਾ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੂਬਾ ਭਰ ਵਿਚ ਵੱਧ ਤੋਂ ਵੱਧ ਜਗ੍ਹਾ ਦੇਣ ਵਿਚ ਸਹਾਈ ਹੋਵੇਗਾ।
ਹੋਰ ਪੜ੍ਹੋ: ਮਾਲਵੇ 'ਚ ਕਾਂਗਰਸ ਨੂੰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ
ਮੁੱਖ ਮੰਤਰੀ ਨੇ ਐਸ.ਏ.ਐਸ. ਨਗਰ (ਮੋਹਾਲੀ) ਵਿਚ ਪ੍ਰਾਈਵੇਟ ਡਿਵੈਲਪਰਾਂ ਦੇ ਨਾਲ-ਨਾਲ ਗਮਾਡਾ ਵੱਲੋਂ ਵਿਕਸਤ ਕੀਤੇ ਜਾਣ ਵਾਲੇ ਸੈਕਟਰ 101 ਅਤੇ 103 ਵਿਚ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਬੋਰਡ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਬੋਰਡ ਨੂੰ ਨਿਊ ਚੰਡੀਗੜ੍ਹ ਵਿਚ 50 ਏਕੜ ਰਕਬੇ ਵਿਚ ਰਿਹਾਇਸ਼ੀ ਕਾਲੋਨੀ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਆਬਾਦੀ ਦੀ ਘਣਤਾ ਦੇ ਨਿਯਮਾਂ ਨਾਲ ਛੇੜਛਾੜ ਕੀਤੇ ਬਗੈਰ ਘੱਟੋ-ਘੱਟ ਲੋੜੀਂਦਾ ਰਕਬਾ 100 ਤੋਂ ਘਟ ਕੇ 50 ਏਕੜ ਹੋ ਗਿਆ। ਇਹ ਸੋਧ ਨਿਊ ਚੰਡੀਗੜ੍ਹ ਵਿਚ ਮਕਾਨ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਹਿ ਗਏ ਇਲਾਕਿਆਂ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ।