ਵਿਆਹ ਤੋਂ ਬਾਅਦ CM ਮਾਨ ਨਾਲ ਪਹਿਲੀ ਵਾਰ ਸਹੁਰੇ ਘਰ ਪਹੁੰਚੇ ਡਾ. ਗੁਰਪ੍ਰੀਤ ਕੌਰ, ਹੋਇਆ ਸ਼ਾਨਦਾਰ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਦੀਆਂ ਔਰਤਾਂ ਨੇ ਰਵਾਇਤੀ ਤਰੀਕੇ ਨਾਲ ਨਵੇਂ ਜੋੜੇ ਨੂੰ ਅਸ਼ੀਰਵਾਦ ਦਿੱਤਾ ਅਤੇ ਸ਼ਗਨ ਪਾਇਆ।

CM Mann and Dr Gurpreet Kaur at Village Satoj


ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ, ਜਿੱਥੇ ਪਿੰਡ ਵਾਸੀਆਂ ਵੱਲੋਂ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

CM Mann and Dr Gurpreet Kaur at Village Satoj

ਇਸ ਦੌਰਾਨ ਪਿੰਡ ਦੀਆਂ ਔਰਤਾਂ ਨੇ ਰਵਾਇਤੀ ਤਰੀਕੇ ਨਾਲ ਨਵੇਂ ਜੋੜੇ ਨੂੰ ਅਸ਼ੀਰਵਾਦ ਦਿੱਤਾ ਅਤੇ ਸ਼ਗਨ ਪਾਇਆ। ਇਸ ਮਗਰੋਂ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਗਤ 'ਚ ਬੈਠ ਕੇ ਗੁਰੂ ਦਾ ਲੰਗਰ ਵੀ ਛਕਿਆ।

CM Mann and Dr Gurpreet Kaur at Village Satoj

ਇਸ ਮਗਰੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਧੰਨਵਾਦੀ ਹਨ, ਜੋ ਹਮੇਸ਼ਾ ਉਹਨਾਂ ਨੂੰ ਬਹੁਤ ਹੀ ਪਿਆਰ ਦਿੰਦੇ ਹਨ ਅਤੇ ਅੱਜ ਵੀ ਪਿੰਡ ਵਾਸੀਆਂ ਵਲੋਂ ਬਹੁਤ ਹੀ ਭਰਵਾਂ ਸਵਾਗਤ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਹਮੇਸ਼ਾ ਰਿਣੀ ਰਹਿਣਗੇ।