ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਕਰਨ ਲਈ ਕਰਨਗੇ ਗਲਬਾਤ 

photo

ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ।

ਅੱਜ ਇਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: ਜਾਣੋ ਕੌਣ ਹਨ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰੀ ਦੀ ਦੌੜ 'ਚ ਸ਼ਾਮਲ ਹੋਣ ਵਾਲੇ ਡਾ.ਹਰਸ਼ਵਰਧਨ ਸਿੰਘ

ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵਲੋਂ ਸਾਲ 2016 ਵਿਚ ਕੇਂਦਰ ਸਰਕਾਰ ਦੀ ਇੰਡੀਅਨ ਕੌਂਸਲ ਆਫ ਐਗਰੀਕਲਚਰ ਰੀਸਰਚ ਇੰਸਟੀਚਿਊਟ(ਆਈ.ਸੀ.ਏ.ਆਰ.) ਨੂੰ 100 ਏਕੜ ਜ਼ਮੀਨ ਅਟਾਰੀ ਨਜ਼ਦੀਕ ਅੰਮ੍ਰਿਤਸਰ ਵਿਖੇ ਅਤੇ 50 ਏਕੜ ਜ਼ਮੀਨ ਅਬੋਹਰ ਵਿਖੇ ਦਿਤੀ ਗਈ ਮੁਫ਼ਤ ਵਿਚ ਦਿਤੀ ਗਈ ਸੀ। ਪਰੰਤੂ ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤਕ ਇਸ ਜ਼ਮੀਨ ਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਸਬੰਧੀ ਆਈ.ਸੀ.ਏ.ਆਰ. ਵਲੋਂ ਕੋਈ ਕਦਮ ਨਹੀਂ ਚੁਕਿਆ ਗਿਆ ਅਤੇ ਨਾ ਹੀ ਇਸ ਇੰਸਟੀਚਿਊਟ ਸਬੰਧੀ ਅੱਜ ਤਕ ਕੋਈ ਡਿਟੇਲਡ ਪਲਾਨ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ।

ਬਾਗਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਇਸ ਮਾਮਲੇ ਦੇ ਜਲਦ ਨਿਪਟਾਰੇ ਲਈ ਕੇਂਦਰੀ ਬਾਗਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਉਹ ਮੀਟਿੰਗ ਕਰਨਗੇ ਤਾਂ ਜੋ ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਹੋ ਸਕੇ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਬਾਗਬਾਨੀ ਦੀ ਦ੍ਰਿਸ਼ਟੀ ਤੋਂ ਪੰਜਾਬ ਰਾਜ ਨਾਲ ਸਬੰਧਤ ਕੇਂਦਰ ਸਰਕਾਰ ਕੋਲ ਉਠਾਏ ਜਾਣ ਵਾਲੇ ਮਾਮਲਿਆਂ ਬਾਰੇ ਵੀ ਇਕ ਡੀਟੇਲਡ ਨੋਟ ਵੀ ਤਿਆਰ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਕੇਂਦਰੀ ਮੰਤਰੀ ਨਾਲ ਉਹਨਾਂ ਮਾਮਲਿਆਂ ਸਬੰਧੀ ਵੀ ਗੱਲਬਾਤ ਕੀਤੀ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਥਿੰਦ ਸਪੈਸ਼ਲ ਸੈਕਟਰੀ, ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ, ਅਮਿਤ ਤਲਵਾੜ ਆਈ.ਏ.ਐਸ., ਪੀ.ਏ.ਯੂ ਡੀਨ  ਡਾਕਟਰ ਐਮ.ਆਈ. ਐਸ ਗਿੱਲ ਅਤੇ  ਡਾਇਰੈਕਟਰ ਰਿਸਰਚ ਪੀ.ਏ.ਯੂ ਡਾਕਟਰ ਏ.ਐਸ.ਢੱਟ ਹਾਜ਼ਰ ਸਨ।