ਨਸ਼ਿਆਂ ਨੇ ਉਜਾੜੇ ਦੋ ਪ੍ਰਵਾਰ, ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਗਈ ਜਾਨ
ਸੂਬੇ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਰਿਹਾ ਵਧ
ਗੁਰੂਹਰਸਹਾਏ : ਸੂਬੇ ਵਿਚ ਚਿੱਟੇ ਦਾ ਨਸ਼ਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਨੌਜਵਾਨਾਂ ਦੀਆਂ ਚਿੱਟੇ ਨਾਲ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਨਸ਼ੇ ਕਾਰਨ ਅੱਜ ਸਵੇਰੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਲੈਪੋ ਵਿਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਦੀ ਪਹਿਚਾਣ 26 ਸਾਲਾ ਜਗਦੀਪ ਉਰਫ ਜੱਗਾ ਪਿੰਡ ਮੋਹਨ ਕੇ ਉਤਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਪ੍ਰਵਾਰ ਦੇ 3 ਮੈਂਬਰ
ਮ੍ਰਿਤਕ ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰਿਵਾਰਕ ਮੈਬਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਕੋਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਲਾਕੇ ਅੰਦਰ ਸ਼ਰੇਆਮ ਚਿੱਟਾ ਵਿਕ ਰਿਹਾ ਹੈ। ਜਿਸ ਨੂੰ ਰੋਕਣ ਵਿਚ ਇਲਾਕੇ ਦੀ ਪੁਲਿਸ ਨਾ-ਕਾਮਯਾਬ ਸਾਬਤ ਹੋਈ ਹੈ। ਦੂਜੇ ਪਾਸੇ ਚੌਗਾਵਾਂ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ: ਰਾਜਸਥਾਨ 'ਚ ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਬੱਚੇ ਦੀ ਮੌਤ
ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਵਿਆਹਿਆ ਹੋਇਆ ਸੀ ਤੇ ਦੋ ਬੱਚਿਆਂ ਦਾ ਪਿਓ ਸੀ। ਉਹ ਨਸ਼ੇ ਕਰਨ ਦਾ ਆਦੀ ਹੋ ਗਿਆ ਅਤੇ ਬੀਤੇ ਦਿਨੀਂ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਉਸ ਦੀ ਮੌਤ ਹੋ ਗਈ।