Drug Smuggling : ਅਮਰੀਕਾ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ 2 ਪੰਜਾਬੀ ਮੂਲ ਦੇ ਨੌਜਵਾਨ ਗ੍ਰਿਫਤਾਰ

ਏਜੰਸੀ

ਖ਼ਬਰਾਂ, ਪੰਜਾਬ

ਇਕ ਟਰੈਕਟਰ ਤੋਂ 400 ਕਿਲੋਗ੍ਰਾਮ ਤੋਂ ਵੱਧ ਕੋਕੀਨ ਬਰਾਮਦ ਕਰਨ ਤੋਂ ਬਾਅਦ ਦੋਹਾਂ ਨੂੰ ਕੀਤਾ ਗ੍ਰਿਫਤਾਰ

Drug Smuggling

Drug Smuggling  : ਅਮਰੀਕਾ ’ਚ 2 ਪੰਜਾਬੀ ਮੂਲ ਦੇ ਭਾਰਤੀ ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਨਿਆਂ ਵਿਭਾਗ ਨੇ ਇਹ ਜਾਣਕਾਰੀ ਦਿਤੀ ।

 ਨਿਆਂ ਵਿਭਾਗ ਨੇ ਦਸਿਆ ਕਿ ਮੁਲਜ਼ਮਾਂ ਦੀ ਪਛਾਣ ਕੈਲੀਫੋਰਨੀਆ ਦੇ ਫਰਿਜ਼ਨੋ ’ਚ ਰਹਿਣ ਵਾਲੇ 28 ਸਾਲ ਦੇ ਸਿਮਰਨਜੀਤ ਸਿੰਘ ਅਤੇ 19 ਸਾਲ ਦੇ ਗੁਰਸਿਮਰਤ ਸਿੰਘ ਵਜੋਂ ਹੋਈ ਹੈ। ਦੋਹਾਂ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਦੋਸ਼ ਹੈ।

 ਮੁਲਜ਼ਮਾਂ ਨੂੰ 29 ਜੁਲਾਈ ਨੂੰ ਬੋਸਟਨ ਦੀ ਅਦਾਲਤ ’ਚ ਹਿਰਾਸਤ ’ਚ ਭੇਜ ਦਿਤਾ ਗਿਆ ਹੈ। ਸਥਾਨਕ ਪੁਲਿਸ ਨੇ ਇਕ ਟਰੈਕਟਰ ਤੋਂ 400 ਕਿਲੋਗ੍ਰਾਮ ਤੋਂ ਵੱਧ ਕੋਕੀਨ ਬਰਾਮਦ ਕਰਨ ਤੋਂ ਬਾਅਦ ਦੋਹਾਂ ਨੂੰ ਗ੍ਰਿਫਤਾਰ ਕੀਤਾ ਸੀ। ਕੋਕੀਨ ਦੀ ਕੀਮਤ ਲਗਭਗ 1.05 ਕਰੋੜ ਅਮਰੀਕੀ ਡਾਲਰ ਹੈ।

ਅਮਰੀਕਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਨੂੰ ਵੱਧ ਤੋਂ ਵੱਧ 20 ਸਾਲ ਅਤੇ ਘੱਟੋ-ਘੱਟ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ 10 ਲੱਖ ਅਮਰੀਕੀ ਡਾਲਰ ਤਕ ਦੇ ਜੁਰਮਾਨੇ ਦਾ ਵੀ ਪ੍ਰਬੰਧ ਹੈ।