Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਏਜੰਸੀ

ਖ਼ਬਰਾਂ, ਪੰਜਾਬ

ਬੀਤੇ ਦਿਨ ED ਨੇ ਪੁੱਛਗਿੱਛ ਤੋਂ ਬਾਅਦ ਕੀਤਾ ਸੀ ਗ੍ਰਿਫ਼ਤਾਰ

Former minister Bharat Bhushan Ashu sent to 5 days police remand

 

ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ। ਟੈਂਡਰਾਂ 'ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।

ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ 'ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ 'ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਅੱਜ ਆਸ਼ੂ ਨੂੰ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ 'ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ।