Abohar News : ਵੱਡੀ ਖ਼ਬਰ: ਅਬੋਹਰ ਤੋਂ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਇੱਕ ਹੋਰ ਗੈਂਗਸਟਰ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Abohar News : ਮੁਲਜ਼ਮ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਬੋਹਰ ਤੋਂ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਇੱਕ ਹੋਰ ਗੈਂਗਸਟਰ ਗ੍ਰਿਫ਼ਤਾਰ

Abohar News in Punjabi : ਅਬੋਹਰ ਪੁਲਿਸ ਨੇ ਹੁਣ ਸ਼ਹਿਰ ਦੇ ਮਸ਼ਹੂਰ ਟੈਕਸਟਾਈਲ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਵਿੱਚ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਬੋਹਰ ਦੀ ਨਗਰ ਥਾਣਾ ਪੁਲਿਸ ਵਲੋਂ ਇਸ ਮਾਮਲੇ 'ਚ ਇਕ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਪੁਲਿਸ ਮਹਾਰਾਸ਼ਟਰ ਜੇਲ੍ਹ 'ਚ ਬੰਦ  ਮੁਲਜ਼ਮ ਗੈਂਗਸਟਰ ਪਰਵੀਨ ਲੌਂਕਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਅਬੋਹਰ 'ਚ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਇਸੇ ਤਹਿਤ ਪੁਲਿਸ ਹੁਣ ਮਹਾਰਾਸ਼ਟਰ ਜੇਲ੍ਹ 'ਚ ਬੰਦ ਪਰਵੀਨ ਲੌਂਕਰ ਨਾਂ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਹੈ। ਪੁਲਿਸ ਕੋਲ ਇਨਪੁੱਟ ਸੀ ਕਿ ਦੋਸ਼ੀ ਇਸ ਕੇਸ ਨਾਲ ਜੁੜਿਆ ਹੋਇਆ ਹੈ।

(For more news apart from  businessman Sanjay Verma murder case Abohar in Another gangster arrested  News in Punjabi, stay tuned to Rozana Spokesman)