Real estate businessman ਰਣਜੀਤ ਸਿੰਘ ਗਿੱਲ ਦੇ ਘਰ ਪੁੱਜੀ ਪੰਜਾਬ ਵਿਜੀਲੈਂਸ ਦੀ ਟੀਮ
ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਨੂੰ ਛੱਡ ਭਾਜਪਾ ਦਾ ਫੜਿਆ ਹੈ ਪੱਲਾ
Punjab Vigilance team reaches real estate businessman Ranjit Singh Gill's house : ਰੀਅਲ ਅਸਟੇਟ ਕਾਰੋਬਾਰੀ ਅਤੇ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਘਰ ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਅੱਜ ਸ਼ਨੀਵਾਰ ਨੂੰ ਛਾਪਾ ਮਾਰਿਆ। ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਘਰ ਅੰਦਰ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਅਕਾਲੀ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਬੀਤੇ ਕੱਲ੍ਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਵਾਸ ਸਥਾਨ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।
ਰਣਜੀਤ ਸਿੰਘ ਗਿੱਲ ਨੇ 14 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕੀਤਾ ਸੀ। ਧਿਆਨ ਰਹੇ ਕਿ ਰਣਜੀਤ ਸਿੰਘ ਗਿੱਲ ਖਰੜ ਤੋਂ ਦੋ ਵਾਰ ਸ਼੍ਰੋਮਣੀ ਅਕਾਲੀ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ।