'ਝਾੜੂ' ਦੇ ਨਿਸ਼ਾਨ 'ਤੇ ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਾਂਗੇ ਆਮ ਆਦਮੀ ਪਾਰਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਲੜਨ ਦਾ ਫ਼ੈਸਲਾ ਲਿਆ ਹੈ। ਅੱਜ ਸੰਗਰੂਰ ਵਿਖੇ ਪਾਰਟੀ ਦੇ ...

AAP

ਚੰਡੀਗੜ੍ਹ :- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਲੜਨ ਦਾ ਫ਼ੈਸਲਾ ਲਿਆ ਹੈ। ਅੱਜ ਸੰਗਰੂਰ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ, ਜ਼ੋਨ ਪ੍ਰਧਾਨਾਂ, ਵਿੰਗਾਂ ਦੇ ਪ੍ਰਧਾਨਾਂ, ਵਿਧਾਇਕਾਂ ਅਤੇ ਅਹੁਦੇਦਾਰਾਂ ਦੀ ਕਈ ਘੰਟੇ ਚਲੀ ਬੈਠਕ ਉਪਰੰਤ ਇਹ ਫ਼ੈਸਲਾ ਸਰਬਸੰਮਤੀ ਨਾਲ ਲੈਂਦੇ ਹੋਏ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਪ੍ਰਧਾਨਾਂ ਨੂੰ ਉਮੀਦਵਾਰ ਚੁਣਨ ਦੇ ਅਧਿਕਾਰ ਦੇ ਦਿੱਤੇ ਹਨ। ਬੈਠਕ 'ਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ,

ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ, ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਗੁਰਦਿੱਤ ਸਿੰਘ ਸੇਖੋਂ, ਦਲਬੀਰ ਸਿੰਘ ਢਿੱਲੋਂ, ਡਾ. ਰਣਜੋਤ ਸਿੰਘ, ਮਹਿਲਾ ਵਿੰਗ ਪ੍ਰਧਾਨ ਰਾਜ ਲਾਲੀ ਗਿੱਲ, ਵਪਾਰ ਤੇ ਉਦਯੋਗ ਵਿੰਗ ਦੀ ਪ੍ਰਧਾਨ ਮੈਡਮ ਨੀਨਾ ਮਿੱਤਲ, ਭ੍ਰਿਸ਼ਟਾਚਾਰ ਵਿਰੋਧ ਵਿੰਗ ਦੇ ਪ੍ਰਧਾਨ ਡਾ. ਹਰਕੇਸ਼ ਸਿੰਘ ਸਿੱਧੂ, ਵਿੱਤ ਕਮੇਟੀ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਸੂਬਾ ਖ਼ਜ਼ਾਨਚੀ ਸੁਖਵਿੰਦਰ ਸੁੱਖੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਲੰਬੀ ਵਿਚਾਰ ਚਰਚਾ ਉਪਰੰਤ ਬਲਾਕ ਸੰਮਤੀ ਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਪਾਰਟੀ ਦੇ 'ਝਾੜੂ' ਚੋਣ ਨਿਸ਼ਾਨ 'ਤੇ ਲੜਨ ਦਾ ਫ਼ੈਸਲਾ ਲਿਆ। ਇਸ ਦੇ ਨਾਲ ਹੀ ਸਪਸ਼ਟ ਕਰ ਦਿੱਤਾ ਗਿਆ ਕਿ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕਾ ਅਧੀਨ ਆਉਂਦੀਆਂ ਕਿੰਨੀਆਂ ਸੀਟਾਂ 'ਤੇ ਪਾਰਟੀ ਉਮੀਦਵਾਰ ਖੜੇ ਕੀਤੇ ਜਾਣਗੇ, ਇਹ ਫ਼ੈਸਲਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਪ੍ਰਧਾਨ ਸਥਾਨਕ ਆਗੂਆਂ ਤੇ ਵਲੰਟੀਅਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਤੈਅ ਕਰਨਗੇ।