ਮੋਗਾ ਤੋਂ ਬਾਅਦ ਹੁਣ ਬਾਘਾ ਪੁਰਾਣਾ ਦੇ ਤਹਿਸੀਲ ਕੰਪਲੈਕਸ 'ਚ ਲਗਾਇਆ ਖਾਲਿਸਤਾਨ ਦਾ ਝੰਡਾ 

ਏਜੰਸੀ

ਖ਼ਬਰਾਂ, ਪੰਜਾਬ

ਤਹਿਸੀਲ ਕੰਪਲੈਕਸ ਵਿਚ ਖ਼ਾਲਿਸਤਾਨ ਦਾ ਝੰਡਾ ਦੇਖ ਕੇ ਹਲਚਲ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬਾਘਾ ਪੁਰਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ

File Photo

ਬਾਘਾ ਪੁਰਾਣਾ - ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਤੇ ਹੁਣ ਸਥਾਨਕ ਸ਼ਹਿਰ ਦੀ ਤਹਿਸੀਲ ਕੰਪਲੈਕਸ ਵਿਚ ਅੱਜ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਖ਼ਾਲਿਸਤਾਨ ਦਾ ਝੰਡਾ ਲਗਾ ਦਿੱਤਾ ਗਿਆ। ਇਹ ਝੰਡਾ ਉਸ ਥਾਂ 'ਤੇ ਲਗਾਇਆ ਗਿਆ ਹੈ, ਜਿੱਥੇ 15 ਅਗਸਤ ਨੂੰ ਆਜ਼ਾਦੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਸੀ। ਤਹਿਸੀਲ ਕੰਪਲੈਕਸ ਵਿਚ ਖ਼ਾਲਿਸਤਾਨ ਦਾ ਝੰਡਾ ਦੇਖ ਕੇ ਹਲਚਲ ਮਚ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਬਾਘਾ ਪੁਰਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਖਾਲਿਸਤਾਨ ਦਾ ਝੰਡਾ ਉਤਾਰ ਦਿੱਤਾ। ਫਿਲਹਾਲ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।   ਦੱਸ ਦਈਏ ਕਿ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫਤਰ ਅਤੇ ਉਸ ਤੋਂ ਬਾਅਦ ਕੋਟਕਪੂਰਾ ਬਾਈਪਾਸ ਦੇ ਫਲਾਈਓਵਰ 'ਤੇ ਵੀ ਖ਼ਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ

ਜਿਸ ਤੋਂ ਬਾਅਦ ਮੋਗਾ ਚਰਚਾ ਦਾ ਵਿਸ਼ਾ ਬਣ ਗਿਆ ਸੀ। ਫਿਲਹਾਲ ਮੋਗਾ ਦੇ ਡੀ. ਸੀ. ਦਫ਼ਤਰ ਵਿਚ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਦਿੱਲੀ 'ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।