ਮੁੱਖ ਮੰਤਰੀ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਵਾਰਕ ਮੈਂਬਰ ਨੂੰ ਨੌਕਰੀਅਤੇ50ਲੱਖਰੁਪਏਦਾਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਦਾ ਐਲਾਨ

image

image

ਚੰਡੀਗੜ੍ਹ, 2 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ 60 ਐਸ.ਏ.ਟੀ.ਏ. ਰੈਜੀਮੈਂਟ ਦੇ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਪਾਕਿਸਤਾਨੀ ਫ਼ੌਜ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਪਹਿਲੀ ਤੇ ਦੋ ਸਤੰਬਰ ਦੀ ਦਰਮਿਆਨੀ ਰਾਤ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ ਸਨ। ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇਕ ਨਿਡਰ ਤੇ ਬਹਾਦਰ ਯੋਧਾ ਸੀ ਜਿਸ ਦੀ ਮਹਾਨ ਕੁਰਬਾਨੀ ਅਤੇ ਅਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਲਈ ਦੇਸ਼ ਸਦਾ ਰਿਣੀ ਰਹੇਗਾ। image