ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਦੀ ਦੁਖਦਾਇਕ ਮੌਤ, ਇਲਾਕੇ 'ਚ ਸੋਗ ਅਤੇ ਮਾਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਦੀ ਦੁਖਦਾਇਕ ਮੌਤ, ਇਲਾਕੇ 'ਚ ਸੋਗ ਅਤੇ ਮਾਤਮ

image

ਪੰਜਗਰਾਈਂ ਕਲਾਂ, 1 ਸਤੰਬਰ (ਸੁਖਵਿੰਦਰ ਸਿੰਘ ਬੱਬੂ): ਕਬੱਡੀ ਜਗਤ ਦੇ ਪ੍ਰੇਮੀਆਂ ਲਈ ਬੜੀ ਮੰਦਭਾਗੀ ਖ਼ਬਰ ਹੈ ਕਿ ਪ੍ਰਸਿੱਧ ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਪੰਜਗਰਾਈਂ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਗੋਰਾ ਜੋ ਪਿਛਲੇ ਸਮੇਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਦਾ ਸ਼ਿਕਾਰ ਸੀ, ਅੱਜ ਬਾਅਦ ਦੁਪਹਿਰ ਉਸ ਦੀ ਲਾਸ਼ ਘਰ ਦੇ ਨੇੜੇ ਬੰਦ ਪਏ ਪਟਰੌਲ ਪੰਪ ਦੇ ਕਮਰੇ 'ਚੋਂ ਮਿਲੀ। ਮੌਤ ਦੇ ਅਸਲ ਕਾਰਨਾ ਦਾ ਅਜੇ ਕੋਈ ਪਤਾ ਨਹੀਂ ਲੱਗ ਸਕਿਆ। ਗੋਰਾ ਪੰਜਗਰਾਈਂ ਦੀ ਮੌਤ ਦਾ ਪਤਾ ਚਲਦਿਆਂ ਦੀ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ 'ਚ ਪੁੱਜੇ ਖੇਡ ਪ੍ਰੇਮੀਆਂ ਨੇ ਕੇਵਲ ਪੱਤੀ ਦੀ ਸ਼ਮਸ਼ਾਨਘਾਟ 'ਚ ਗੋਰੇ ਨੂੰ ਅੰਤਿਮ ਵਿਦਾਇਗੀ ਦਿਤੀ। ਜ਼ਿਕਰਯੋਗ ਹੈ ਕਿ 30 ਸਾਲਾ ਗੋਰੇ ਨੇ ਛੋਟੀ ਉਮਰੇ ਹੀ ਕਬੱਡੀ ਦੇ ਖੇਤਰ 'ਚ ਅਪਣਾ ਵਿਸ਼ੇਸ਼ ਮੁਕਾਮ ਬਣਾ ਲਿਆ ਸੀ।